Thursday, July 4, 2024

ਖਾਲਸਾ ਕਾਲਜ ਵੂਮੈਨ ਵਿਖੇ ‘ਅੱਜ ਦੀ ਲੋੜ’ ਵਿਸ਼ੇ ’ਤੇ ਲੈਕਚਰ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਆਰਟਸ ਅਤੇ ਸੋਸ਼ਲ ਸਾਇੰਸ ਵਿਭਾਗ ਵਲੋਂ ਖ਼ਾਲਸਾ ਗਲੋਬਲ ਰੀਚ ਫ਼ਾਊਡੇਸ਼ਨ ਅਤੇ ਲੰਗਰ ਚਲੈ ਗੁਰ ਸ਼ਬਦ ਸੰਸਥਾ ਦੇ ਸਹਿਯੋਗ ਨਾਲ ‘ਅੱਜ ਦੀ ਲੋੜ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਔਰਤ ਦਿਵਸ ਨੂੰ ਸਮਰਪਿਤ ਕਰਵਾਏ ਇਸ ਭਾਸ਼ਣ ਮੌਕੇ ਫ਼ਾਊਡੇਸ਼ਨ ਦੇ ਕੋਆਰਡੀਨੇਟਰ ਸਰਬਜੀਤ ਸਿੰਘ ਹੁਸ਼ਿਆਰ ਨਗਰ ਨੇ ਮੁੱਖ ਮਹਿਮਾਨ ਅਤੇ ਭਾਈ ਨਛੱਤਰ ਸਿੰਘ ਭਾਂਬੜੀ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਡਾ. ਸੁਰਿੰਦਰ ਕੌਰ ਨੇ ਫੁੱਲਾਂ ਦੇ ਗੁਲਦਸਤੇ ਨਾਲ ਮਹਿਮਾਨਾਂ ਦਾ ਸਵਾਗਤ ਕੀਤਾ।ਉਨ੍ਹਾਂ ਨੇ ਸੰਸਥਾ ਦੇ ਸੰਸਥਾਪਕ ਡਾ. ਬਖ਼ਸ਼ੀਸ਼ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਉਕਤ ਸੰਸਥਾ ਨੇ ਕਾਲਜ ਨੂੰ ਵੱਡੀ ਰਕਮ ਲੜਕੀਆਂ ਦੀ ਸ਼ਕਾਲਰਸ਼ਿਪ ਵਜੋਂ ਦਿੱਤੀ ਹੈ।ਭਾਂਬੜੀ ਨੇ ਸਿੱਖ ਧਰਮ ਦੇ ਗੌਰਵਮਈ ਇਤਿਹਾਸ ਅਤੇ ਜ਼ਿੰਦਗੀ ਦੇ ਵਿਸ਼ਾਲ ਫ਼ਲਸਫੇ ’ਤੇ ਚਾਨਣਾ ਪਾਇਆ।ਇਤਿਹਾਸ ਅਤੇ ਗੁਰਬਾਣੀ ਦੇ ਹਵਾਲੇ ਨਾਲ ਔਰਤ ਦੇ ਮਾਨ ਸਨਮਾਨ ਤੋਂ ਜਾਣੂ ਕਰਵਾਇਆ ਅਤੇ ਸਮਾਜ ਵਿੱਚ ਔਰਤ ਦੀ ਦੇਣ ਅਤੇ ਅਧਿਕਾਰਾਂ ਬਾਰੇ ਦੱਸਿਆ।ਇਸ ਸਮੇਂ ਪੇਟਿੰਗ ਪ੍ਰਦਰਸ਼ਨੀ ਵੀ ਲਗਾਈ ਗਈ
ਕੋਆਰਡੀਨੇਟਰ ਹੁਸ਼ਿਆਰ ਨਗਰ ਨੇ ਕਿਹਾ ਕਿ ਇਹ ਸੰਸਥਾ ਧੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਅਜਿਹੇ ਯਤਨ ਨਿਰੰਤਰ ਕਰਦੀ ਰਹੇਗੀ।ਡਾ. ਸੁਮਨਦੀਪ ਸਿੰਘ ਨੇ ਕਿਹਾ ਕਿ ਜੇਕਰ ਪਿੰਡ ਪੜ੍ਹਾਉਣੇ ਹਨ ਤਾਂ ਧੀਆਂ ਨੂੰ ਸਿੱਖਿਅਤ ਕਰਨਾ ਬਹੁਤ ਜ਼ਰੂਰੀ ਹੈ।ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਤੇ ਵਾਇਸ ਪ੍ਰਿੰਸੀਪਲ ਪ੍ਰੋ. ਰਵਿੰਦਰ ਕੌਰ ਨੇ ਆਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।ਮੰਚ ਸੰਚਾਲਨ ਡਾ. ਪ੍ਰਦੀਪ ਕੌਰ ਨੇ ਕੀਤਾ।
ਇਸ ਮੌਕੇ ਡਾ. ਮਨਬੀਰ ਕੌਰ, ਡਾ. ਚੰਚਲ ਬਾਲਾ, ਡਾ. ਜਸਵਿੰਦਰ ਸਿੰਘ ਅਤੇ ਸਮੂਹ ਸਟਾਫ਼ ਮੌਜੂਦ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …