Thursday, July 4, 2024

ਸਰਹੱਦੀ ਖੇਤਰ ਦੇ ਮਸਲੇ ਹੱਲ ਹੋਣਗੇ ਅਤੇ ਵਪਾਰ ਵੀ ਹੋਵੇਗਾ ਸ਼ੁਰੂ -ਤਰਨਜੀਤ ਸਿੰਘ ਸੰਧੂ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਲਈ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਅਮਰੀਕਾ ਦੇ ਸਾਬਕਾ ਰਾਜਦੂਤ ਰਹੇ ਤਰਨਜੀਤ ਸਿੰਘ ਸੰਧੂ ਨੇ ਹਲਕਾ ਅਟਾਰੀ ਦੇ ਭਾਜਪਾ ਦੇ ਬੂਥ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਦੀ ਸੀਟ ਜਿੱਤ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੋਲੀ ਪਾਉਣੀ ਹੈ ਅਤੇ ਉਨ੍ਹਾਂ ਤੋਂ ਅੰਮ੍ਰਿਤਸਰ ਦੇ ਵਿਕਾਸ ਲਈ ਵਿਸ਼ੇਸ਼ ਪੈਕੇਜ ਲਿਆ ਜਾਵੇਗਾ।ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੀਆਂ ਮੁਸ਼ਕਲਾਂ ਬਾਰੇ ਉਹ ਜਾਣਦੇ ਹਨ ਅਤੇ ਇਹ ਪਹਿਲ ਦੇ ਅਧਾਰ ’ਤੇ ਹੱਲ ਕਰਵਾਈਆਂ ਜਾਣਗੀਆਂ।ਸੰਧੂ ਨੇ ਕਿਹਾ ਕਿ ਉਨ੍ਹਾਂ ਕੇਂਦਰੀ ਰੱਖਿਆ ਮੰਤਰੀ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨਾਲ ਵਿਚਾਰਾਂ ਕੀਤੀਆਂ ਹਨ ਅਤੇ ਕੇਂਦਰੀ ਮੰਤਰੀਆਂ ਨੇ ਭਰੋਸਾ ਦਿੱਤਾ ਹੈ ਕਿ ਸਰਹੱਦੀ ਮਸਲੇ ਜਲਦ ਹੱਲ ਕੀਤੇ ਜਾਣਗੇ।ਇਹਨਾਂ ਵਿੱਚ ਅਟਾਰੀ ਬਾਰਡਰ ਰਾਹੀਂ ਵਪਾਰ ਖੋਲ੍ਹਣਾ ਵੀ ਸ਼ਾਮਿਲ ਹੈ।ਸਟੇਜ ’ਤੇ ਮੌਜ਼ੂਦ ਸੀਨੀਅਰ ਆਗੂਆਂ, ਮੰਡਲ ਪ੍ਰਧਾਨਾਂ ਅਤੇ ਬੂਥਾਂ ਦੇ ਇੰਚਾਰਜ ਤੇ ਸਰਗਰਮ ਵਰਕਰਾਂ ਨੇ ਵਿਸ਼ਵਾਸ ਦਿਵਾਇਆ ਕਿ ਅਟਾਰੀ ਹਲਕਾ ਵੱਡੀ ਲੀਡ ਨਾਲ ਜਿੱਤਿਆ ਜਾਵੇਗਾ।
ਤਰਨਜੀਤ ਸਿੰਘ ਸੰਧੂ ਪਾਰਟੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਬਲਵਿੰਦਰ ਕੌਰ ਹਲਕਾ ਕਨਵੀਨਰ ਅਤੇ ਸੁਸ਼ੀਲ ਦੇਵਗਨ ਵਲੋਂ ਰੈਲੀ ਕਰਵਾਈ ਗਈ, ਜਿਸ ਦੀ ਪ੍ਰਧਾਨਗੀ ਜਿਲ੍ਹਾ ਦਿਹਾਤੀ ਪ੍ਰਧਾਨ ਮਨਜੀਤ ਸਿੰਘ ਮੰਨਾਂ ਨੇ ਕੀਤੀ।ਡਾ. ਜਗਮੋਹਨ ਸਿੰਘ ਰਾਜੂ, ਸ਼ਵੇਤ ਮਲਿਕ, ਸੂਰਜ ਭਾਰਦਵਾਜ, ਗੁਰਪ੍ਰਤਾਪ ਸਿੰਘ ਟਿੱਕਾ, ਮਨਜੀਤ ਸਿੰਘ ਮੰਨਾਂ ਅਤੇ ਰਾਜਬੀਰ ਸ਼ਰਮਾ ਨੇ ਵੀ ਆਪਣੇ ਵਿਚਾਰ ਰੱਖੇ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …