ਅੰਮ੍ਰਿਤਸਰ, 31 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਮੀਤ ਸਕੱਤਰ ਪਰਮਜੀਤ ਸਿੰਘ, ਸੁਪਰਵਾਈਜਰ
ਨਿਰੰਜਨ ਸਿੰਘ, ਸਹਾਇਕ ਸੁਪਰਵਾਈਜਰ ਇੰਦਰਜੀਤ ਸਿੰਘ, ਗੁਰਦੁਆਰਾ ਇੰਸਪੈਕਟਰ ਲਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਸੁਪਰਵਾਈਜਰ ਸੁਖਦੇਵ ਸਿੰਘ ਤੁੜ ਤੇ ਕਾਰਪੈਂਟਰ ਸੁਖਦੇਵ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਗੁਰੂ ਘਰ ਦੀਆਂ ਸੇਵਾਵਾਂ ਵਿਚ ਡਿਊਟੀ ਮਿਲਣੀ ਵੱਡੇ ਭਾਗਾਂ ਦੀ ਗੱਲ ਹੈ।ਉਨ੍ਹਾਂ ਸੇਵਾ ਮੁਕਤ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੰਮ ਦੀ ਸ਼ਲਾਘਾ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਬਿਜੈ ਸਿੰਘ, ਪ੍ਰੀਤਪਾਲ ਸਿੰਘ, ਮੀਤ ਸਕੱਤਰ ਗੁਰਦਿਆਲ ਸਿੰਘ, ਕੁਲਦੀਪ ਸਿੰਘ ਰੋਡੇ, ਗੁਰਚਰਨ ਸਿੰਘ ਕੋਹਾਲਾ, ਗੁਰਨਾਮ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਜਸਵਿੰਦਰ ਸਿੰਘ ਜੱਸੀ, ਸ਼ਾਹਬਾਜ਼ ਸਿੰਘ, ਹਰਭਜਨ ਸਿੰਘ ਵਕਤਾ, ਸੁਪਰਡੈਂਟ ਨਿਸ਼ਾਨ ਸਿੰਘ ਅਤੇ ਸੇਵਾ ਮੁਕਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media