Monday, October 7, 2024

ਯੂਨੀਵਰਸਿਟੀ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਵੱਲੋਂ `ਟੈਕਨੋਵਿਸਟਾ` ਤਕਨੀਕੀ ਮੇਲੇ ਦਾ ਆਯੋਜਨ

ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਕੈਨੀਕਲ ਇੰਜਨੀਅਰਿੰਗ ਵਿਭਾਗ ਵਲੋਂ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਅੰਤਰ-ਵਿਭਾਗੀ ਪ੍ਰੋਗਰਾਮ ‘ਟੈਕਨੋਵਿਸਟਾ-2024 ਕਰਵਾਇਆ ਗਿਆ।ਵਿਦਿਆਰਥੀਆਂ ਵੱਲੋਂ ਵੱਖ-ਵੱਖ ਮੁਕਾਬਲਿਆਂ ਵਿੱਚ ਆਪਣੇ ਤਕਨੀਕੀ ਹੁਨਰ, ਸੰਚਾਰ ਹੁਨਰ ਅਤੇ ਗਿਆਨ ਦਾ ਪ੍ਰਦਰਸ਼ਨ ਕਰਦਿਆਂ ਸਮਾਰਟ ਕਾਰ, ਆਈ.ਓ.ਟੀ ਦੀ ਵਰਤੋਂ ਕਰਦੇ ਹੋਏ ਐਕਸੈਸ ਕੰਟਰੋਲ ਸਿਸਟਮ, ਨਿਊਮੇਰੋ ਵਰਸ, ਸੈਂਟਰਿਫਿਊਗਲ ਫਰਟੀਲਾਈਜ਼ਰ ਡਿਸਪੈਂਸਰ ਸਮੇਤ ਰੋਬੋਟਿਕਸ ਅਤੇ ਆਰਟੀਫੀਸ਼ੀਅਲ ਆਧਾਰਿਤ ਪ੍ਰੋਜੈਕਟ ਪੇਸ਼ ਕੀਤੇ ਗਏ।
ਡੀਨ ਅਕਾਦਮਿਕ ਮਾਮਲੇ ਪ੍ਰੋ. ਬੀ.ਐਸ ਬਾਜਵਾ ਅਤੇ ਪ੍ਰੋ. ਪ੍ਰੀਤ ਮਹਿੰਦਰ ਸਿੰਘ ਬੇਦੀ ਡੀਨ ਵਿਦਿਆਰਥੀ ਭਲਾਈ ਨੇ ਇਸ ਫੈਸਟ ਦੌਰਾਨ ਕਰਵਾਏ ਗਏ ਸਮਾਗਮਾਂ ਵਿੱਚ ਵਿਦਿਆਰਥੀਆਂ ਵਲੋਂ ਕੀਤੇ ਉਪਰਾਲਿਆਂ ਦੀ ਸ਼ਲਾਘਾ ਕੀਤੀ।ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੇ ਮੁਖੀ ਡਾ. ਹਰਮਿੰਦਰ ਸਿੰਘ, ਨੇ ਭਾਗ ਲੈਣ ਵਾਲਿਆਂ ਨੂੰ ਆਪਣੀਆਂ ਸ਼ੁਭ ਕਾਮਨਾਵਾਂ ਦਿੱਤੀਆਂ।
ਡਾ. ਰਵਿੰਦਰ ਸਿੰਘ ਸਾਹਨੀ ਪ੍ਰੋਫ਼ੈਸਰ ਡਿਪਾਰਟਮੈਂਟ ਆਫ਼ ਇਲੈਕਟ੍ਰੋਨਿਕਸ ਐਂਡ ਟੈਕਨਾਲੋਜੀ ਅਤੇ ਡੀਨ ਫੈਕਲਟੀ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਨੇ ਸਮਾਗਮ ਦਾ ਉਦਘਾਟਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਵਿੱਚ ਬਹੁਤ ਸੰਭਾਵਨਾਵਾਂ ਹਨ ਅਤੇ ਸਾਨੂੰ ਉਨ੍ਹਾਂ ਨੂੰ ਆਪਣੇ ਹੁਨਰ ਨੂੰ ਪ੍ਰਦਰਸ਼ਿਤ ਕਰਨ ਅਤੇ ਨਿਖਾਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਨ ਦੀ ਲੋੜ ਹੈ।
ਸਮਾਪਤੀ ਸੈਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਹਾਜਰ ਡਾ. ਰਵਿੰਦਰ ਕੁਮਾਰ ਮੁਖੀ ਇਲੈਕਟ੍ਰੋਨਿਕਸ ਐਂਡ ਟੈਕਨਾਲੋਜੀ ਨੇ ਕਿਹਾ ਕਿ ਅਜਿਹੇ ਸਮਾਗਮ ਨੌਜਵਾਨ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਕਾਬਲੀਅਤ ਨੂੰ ਸਾਹਮਣੇ ਲਿਆਉਣ ਦਾ ਮੌਕਾ ਪ੍ਰਦਾਨ ਕਰਦੇ ਹਨ।ਡਾ. ਸ਼ਾਲਿਨੀ ਬਹਿਲ, ਗੈਸਟ ਆਫ਼ ਆਨਰ ਨੇ ਕਿਹਾ ਕਿ ਇਹ ਮੁਕਾਬਲੇ ਵਿਦਿਆਰਥੀਆਂ ਦੀ ਅੰਦਰੂਨੀ ਪ੍ਰਤਿਭਾ ਨੂੰ ਉਜਾਗਰ ਕਰਨ ਵਿੱਚ ਮਦਦ ਕਰਦੇ ਹਨ।ਈ.ਆਰ ਪਾਹੁਲਪ੍ਰੀਤ ਸਿੰਘ, ਈਵੈਂਟ ਕੋਆਰਡੀਨੇਟਰ ਅਤੇ ਡਾ. ਹਰਮਿੰਦਰ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।

Check Also

ਭਾਅ ਜੀ ਗੁਰਸ਼ਰਨ ਸਿੰਘ ਦੀ ਪਤਨੀ ਸ੍ਰੀਮਤੀ ਕੈਲਾਸ਼ ਕੌਰ ਦੇ ਅਕਾਲ ਚਲਾਣੇ `ਤੇ ਦੁੱਖ਼ ਦਾ ਪ੍ਰਗਟਾਵਾ

ਅੰਮ੍ਰਿਤਸਰ, 7 ਅਕਤੂਬਰ (ਦੀਪ ਦਵਿੰਦਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋਂ ਭਾਅ ਜੀ ਗੁਰਸ਼ਰਨ ਸਿੰਘ …