ਪਠਾਨਕੋਟ, 1 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਦੇ ਲਈ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ-ਕਮ-ਜਿਲ੍ਹਾ ਚੋਣ ਅਫਸਰ ਪਠਾਨਕੋਟ ਵਲੋਂ ਜਿਲ੍ਹਾ ਪੁਲਿਸ ਪ੍ਰਸਾਸ਼ਨ ਨਾਲ ਵਿਸ਼ੇਸ਼ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਗਈ।ਸੁਹੇਲ ਕਾਸਿਮ ਮੀਰ ਐਸ.ਐਸ.ਪੀ ਪਠਾਨਕੋਟ, ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ)-ਕਮ-ਏ.ਆਰ.ਓ ਲੋਕ ਸਭਾ ਸੈਗਮੈਂਟ ਭੋਆ, ਮੇਜਰ ਡਾ. ਸੁਮਿਤ ਮੁਧ ਐਸ.ਡੀ.ਐਮ ਪਠਾਨਕੋਟ-ਕਮ-ਏ.ਆਰ.ਓ ਲੋਕ ਸਭਾ ਸੈਗਮੈਂਟ ਪਠਾਨਕੋਟ, ਕਾਲਾ ਰਾਮ ਕਾਂਸਲ ਐਸ.ਡੀ.ਐਮ ਧਾਰ ਕਲ੍ਹਾਂ-ਕਮ-ਏ.ਆਰ.ਓ ਲੋਕ ਸਭਾ ਸੈਗਮੈਂਟ ਸੁਜਾਨਪੁਰ ਅਤੇ ਜਿਲ੍ਹਾ ਪਠਾਨਕੋਟ ਦੇ ਸਾਰੇ ਥਾਨਿਆਂ ਦੇ ਐਸ.ਐਚ.ਓ ਇਸ ਸਮੇਂ ਹਾਜ਼ਰ ਹੋਏ।
ਡਿਪਟੀ ਕਮਿਸਨਰ ਪਠਾਨਕੋਟ-ਕਮ-ਜਿਲ੍ਹਾ ਚੋਣ ਅਫਸਰ ਪਠਾਨਕੋਟ ਨੇ ਕਿਹਾ ਕਿ ਜਿਵੇਂ ਕਿ ਲੋਕ ਸਭਾ ਚੋਣਾਂ-2024 ਦਾ ਆਗਾਜ਼ ਹੋ ਚੁੱਕਿਆ ਹੈ ਅਤੇ ਚੋਣ ਕਮਿਸਨ ਵਲੋਂ ਆਦਰਸ਼ ਚੋਣਜ਼ ਜਾਬਤਾ ਵੀ ਲਾਗੂ ਕਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਚੋਣਾਂ ਦੋਰਾਨ ਜਿਲ੍ਹਾ ਪਠਾਨਕੋਟ ਦੇ ਸਾਰੇ ਪੁਲਿਸ ਥਾਣਿਆਂ ਦੇ ਐਸ.ਐਚ.ਓ ਸਾਹਿਬਾਨ ਸਫਲਤਾਂ ਪੂਰਵਕ ਲੋਕ ਸਭਾ ਚੋਣਾਂ ਨੂੰ ਨੇਪਰੇ ਚਾੜਨ ਦੇ ਲਈ ਅਪਣਾ ਸਹਿਯੋਗ ਦੇਣਗੇ ਤਾਂ ਜੋ ਚੋਣਾਂ ਦੇ ਦੋਰਾਨ ਹਰੇਕ ਤਰ੍ਹਾਂ ਦੀ ਅਪਰਾਧਿਕ ਗਤਿਵਿਧੀਆਂ ਨੂੰ ਰੋਕਿਆ ਜਾ ਸਕੇ।ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਕੋਲ ਅਪਣੇ ਲਾਇਸੈਂਸੀ ਹਥਿਆਰ ਹਨ, ਉਨ੍ਹਾਂ ਨੂੰ ਜਮ੍ਹਾਂ ਕਰਵਾਉਣ ਦੇ ਆਦੇਸ ਦਿੱਤੇ ਜਾਣ ਅਤੇ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਲਾਇਸੈਂਸੀ ਹਥਿਆਰ ਨੂੰ ਬਿਨ੍ਹਾਂ ਜਿਲ੍ਹਾ ਚੋਣ ਅਫਸਰ ਦੇ ਛੋਟ ਨਾ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਦੇ ਲਈ ਪੁਲਿਸ ਨਾਕਿਆਂ ਤੇ ਮੁਸਤੈਦੀ ਵਧਾਈ ਜਾਵੇ ਅਤੇ ਯਕੀਨੀ ਬਣਾਇਆ ਜਾਵੇ ਕਿ ਸ਼ਹਿਰ ਅੰਦਰ ਚੱਲਣ ਵਾਲੇ ਪੀ.ਸੀ.ਆਰ ਨੂੰ ਵੀ ਮੂਸਤੈਦੀ ਨਾਲ ਅਪਣੀ ਡਿਊਟੀ ਨਿਭਾਊਣ ਲਈ ਪਾਬੰਦ ਕੀਤਾ ਜਾਵੇ।
Check Also
ਭਾਅ ਜੀ ਗੁਰਸ਼ਰਨ ਸਿੰਘ ਦੀ ਪਤਨੀ ਸ੍ਰੀਮਤੀ ਕੈਲਾਸ਼ ਕੌਰ ਦੇ ਅਕਾਲ ਚਲਾਣੇ `ਤੇ ਦੁੱਖ਼ ਦਾ ਪ੍ਰਗਟਾਵਾ
ਅੰਮ੍ਰਿਤਸਰ, 7 ਅਕਤੂਬਰ (ਦੀਪ ਦਵਿੰਦਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋਂ ਭਾਅ ਜੀ ਗੁਰਸ਼ਰਨ ਸਿੰਘ …