ਅੰਮ੍ਰਿਤਸਰ, 1 ਅਪ੍ਰੈਲ (ਜਗਦੀਪ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਅੱਜ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਛਾਉਣੀ ਬੁੱਢਾ ਦਲ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਵਿਖੇ ਨਤਮਸਤਕ ਹੋਏ।ਉਨ੍ਹਾਂ ਨੇ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਤੋਂ ਅਸ਼ੀਰਵਾਦ ਲਿਆ ਅਤੇ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨਾਲ ਵੀ ਵਿਚਾਰ ਸਾਂਝੇ ਕੀਤੇ।ਗੁਰਦੁਆਰਾ ਸਾਹਿਬ ਵਿਖੇ ਬਾਬਾ ਬਲਬੀਰ ਸਿੰਘ ਅਕਾਲੀ ਨੇ ਤਰਨਜੀਤ ਸਿੰਘ ਸੰਧੂ ਨੂੰ ਸ਼ਾਲ, ਸਿਰਪਾਓ ਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ।ਇਸ ਸਮੇਂ ਬੁੱਢਾ ਦੀ ਅਮਰੀਕਾ ਇਕਾਈ ਦੇ ਜਥੇਦਾਰ ਬਾਬਾ ਜਸਵਿੰਦਰ ਸਿੰਘ ਜੱਸੀ, ਬਾਬਾ ਰਣਜੋਧ ਸਿੰਘ, ਬਾਬਾ ਮੇਜਰ ਸਿੰਘ ਮੁਖੀ ਦਸ਼ਮੇਸ਼ ਤਰਨਾਦਲ, ਬਾਬਾ ਬਲਦੇਵ ਸਿੰਘ ਤਰਨਾਦਲ ਸ਼ਹੀਦ ਬਾਬਾ ਜੀਵਨ ਸਿੰਘ ਮਹਿਤਾ ਰੋਡ ਵੱਲਾ, ਪ੍ਰੋ: ਸਰਚਾਂਦ ਸਿੰਘ ਖਿਆਲਾ, ਸੁਖਪਾਲ ਸਿੰਘ ਧਨੋਆ, ਭੁਪਿੰਦਰ ਸਿੰਘ ਰੰਧਾਵਾ, ਗੁਰਕੀਰਤ ਸਿੰਘ ਢਿੱਲੋਂ, ਬਾਬਾ ਭਗਤ ਸਿੰਘ ਬੁਰਜ ਅਤੇ ਬਹੁਤ ਸਾਰੇ ਨਿਹੰਗ ਸਿੰਘ ਹਾਜ਼ਰ ਸਨ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …