Monday, January 13, 2025

ਸੈਨਿਕ ਭਲਾਈ ਦਫਤਰ ਵਿਖੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਵੱਲੋਂ ਪੈਨਸ਼ਨਾਂ ਦਾ ਹੱਲ 2 ਤੋਂ 5 ਅਪ੍ਰੈਲ ਤੱਕ

ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ) – ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਨੇ ਦੱਸਿਆ ਹੈ ਕਿ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਵੱਲੋਂ 2 ਤੋਂ 5 ਅਪ੍ਰੈਲ ਨੂੰ ਇਸ ਦਫਤਰ ਵਿਖੇ ਟੀਮ ਸਿੱਖ ਲਾਈਟ ਰੈਜੀਮੈਂਟ ਦੇ ਸਾਬਕਾ ਸੈਨਿਕਾਂ ਅਤੇ ਉਹਨਾਂ ਦੀਆਂ ਵਿਧਵਾਵਾਂ ਦੀਆਂ ਪੈਨਸ਼ਨ ਸਬੰਧੀ ਮੁਸ਼ਕਿਲਾਂ ਸੁਣੇਗੀ ਅਤੇ ਉਨਾਂ ਨੂੰ ਹੱਲ ਕਰਨ ਲਈ ਆਪਣੇ ਰਿਕਾਰਡ ਦਫਤਰ ਨੂੰ ਲਿਖੇਗੀ।ਸਿੱਖ ਲਾਈਟ ਇਨਫੈਂਟਰੀ ਦੇ ਸਾਬਕਾ ਸੈਨਿਕ ਆਪਣਾ ਪੈਨਸ਼ਨ ਆਦਿ ਸਬੰਧੀ ਰਿਕਾਰਡ ਨਾਲ ਲੈ ਕੇ ਸੈਨਿਕ ਭਲਾਈ ਮੁੱਖ ਡਾਕ ਵਿਭਾਗ ਦੇ ਦਫਤਰ ਸਾਹਮਣੇ ਪਹੁੰਚ ਸਕਦੇ ਹਨ।ਵਧੇਰੇ ਜਾਣਕਾਰੀ ਲਈ ਫੋਨ ਨੰਬਰ 0183-2563102 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਕੋਪਲ ਕੰਪਨੀ ਲਈ ਕਿਸਾਨੀ ਹਿੱਤ ਸਭ ਤੋਂ ਅਹਿਮ ਹੈ – ਸੰਜੀਵ ਬਾਂਸਲ

ਕੋਪਲ ਦੀ 14ਵੀਂ ਸਲਾਨਾ ਕਾਨਫਰੰਸ ਮੌਕੇ ਡਿਸਟ੍ਰੀਬਿਊਟਰਾਂ ਨੂੰ ਕੀਤਾ ਸਨਮਾਨਿਤ ਸੰਗਰੂਰ, 12 ਜਨਵਰੀ (ਜਗਸੀਰ ਲੌਂਗੋਵਾਲ …