Tuesday, April 16, 2024

ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਭੀਖੀ ਨੇ ਨਾਨ-ਬੋਰਡ ਜਮਾਤਾਂ ਦਾ ਨਤੀਜਾ ਐਲਾਨਿਆ

ਭੀਖੀ, 1 ਅਪ੍ਰੈਲ (ਕਮਲ ਜ਼ਿੰਦਲ) – ਜਿਲਾ ਸਿੱਖਿਆ ਅਫਸਰ (ਸੈ.ਸਿ.) ਭੁਪਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਭੀਖੀ ਵਿਖੇ ਨਾਨ-ਬੋਰਡ ਜਮਾਤਾਂ ਦਾ ਨਤੀਜਾ ਐਲਾਨਿਆ ਗਿਆ।ਪ੍ਰਿੰਸੀਪਲ ਪਰਮਜੀਤ ਸਿੰਘ ਸੇਖੋਂ ਨੇ ਦੱਸਿਆ ਕਿ ਛੇਵੀਂ ਜਮਾਤ ਵਿਚੋਂ ਦਿਲਪ੍ਰੀਤ ਸਿੰਘ ਪੁੱਤਰ ਸੁਖਜੀਤ ਸਿੰਘ, ਨੇ 93.5% ਅੰਕ ਪ੍ਰਾਪਤ ਕੀਤੇ, ਗੁਰਜੋਤ ਸਿੰਘ ਪੁੱਤਰ ਗੁਰਤੇਜ ਸਿੰਘ ਨੇ 93% ਅੰਕ, ਦਿਲਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਨੇ 92% ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ।ਸੱਤਵੀਂ ਜਮਾਤ ਵਿੱਚੋਂ ਸ਼ੁਭਦੀਪ ਸਿੰਘ ਪੁੱਤਰ ਹਰਵੰਤ ਸਿੰਘ ਨੇ 86 % ਅੰਕ ਪ੍ਰਾਪਤ ਕੀਤੇ, ਹਰਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਨੇ 85.3 % ਅੰਕ, ਰੋਹਿਨੀ ਕੁਮਾਰ ਪੁੱਤਰ ਹੈਪੀ ਸਿੰਘ ਨੇ 85% ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ।ਨੌਵੀਂ ਜਮਾਤ ਵਿੱਚੋਂ ਮਨੀਕਰਨ ਸਿੰਘ ਪੁੱਤਰ ਜੈਪਾਲ ਸਿੰਘ ਨੇ 96% ਅੰਕ ਪ੍ਰਾਪਤ ਕੀਤੇ, ਨਰਿੰਦਰ ਸਿੰਘ ਪੁੱਤਰ ਰਿੰਕੂ ਸਿੰਘ ਨੇ 86% ਅੰਕ, ਮਨਜੋਤ ਸਿੰਘ ਪੁੱਤਰ ਨਿਰਮਲ ਸਿੰਘ ਨੇ 85% ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜ਼ਾ ਸਥਾਨ ਪ੍ਰਾਪਤ ਕੀਤਾ।ਗਿਆਰਵੀਂ ਜਮਾਤ ਵਿੱਚੋਂ ਸੁਖਰਾਜ ਸਿੰਘ ਪੁੱਤਰ ਸੁਖਚੈਨ ਸਿੰਘ ਨੇ 89% ਅੰਕ ਪ੍ਰਾਪਤ ਕੀਤੇ, ਜਸਪ੍ਰੀਤ ਸਿੰਘ ਪੁੱਤਰ ਰਾਮਪਾਲ ਨੇ 89% ਅੰਕ, ਪਹਿਲਾ ਸਥਾਨ, ਜਸ਼ਨਦੀਪ ਸਿੰਘ ਪੁੱਤਰ ਸੁਖਪਾਲ ਸਿੰਘ ਨੇ 87.4% ਅੰਕ, ਅਰਸ਼ਦ ਅਲੀ ਪੁੱਤਰ ਸਿਕੰਦਰ ਖਾਂ ਨੇ 84% ਅੰਕ ਪ੍ਰਾਪਤ ਕਰਕੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ।ਪ੍ਰਿੰਸੀਪਲ ਵਲੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫੀਆਂ ਤੇ ਸਟੇਸ਼ਨਰੀ ਨਾਲ ਸਨਮਾਨਿਤ ਕੀਤਾ ਗਿਆ।
ਗਿੱਧਾ ਕੋਚ ਪਾਲ ਸਿੰਘ ਸਮਾਓਂ ਨੇ ਵਿਸ਼ੇਸ ਤੌਰ ‘ਤੇ ਸ਼ਿਰਕਤ ਕੀਤੀ।ਉਨ੍ਹਾਂ ਨੇ ਆਪਣੀਆਂ ਸਕੂਲ ਸਮੇਂ ਦੀਆਂ ਯਾਦਾਂ ਤੇ ਸੰਘਰਸ਼ ਹਾਜ਼ਰੀਨ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਨਾਲ ਸਾਂਝਾ ਕੀਤਾ ਅਤੇ ਵਿਦਿਆਰਥੀਆਂ ਨੂੰ ਸਖਤ ਮਿਹਨਤ ਕਰਨ ਲਈ ਪ੍ਰੇਰਿਆ।
ਵਿਦਿਆਰਥੀਆਂ ਦੇ ਮਾਪਿਆਂ ਨੇ ਕਿਹਾ ਕਿ ਅਧਿਆਪਕਾਂ ਦੀ ਮਿਹਨਤ ਸਦਕਾ ਉਨਾਂ ਨੂੰ ਇਹ ਸਰਕਾਰੀ ਸਕੂਲ ਪ੍ਰਾਈਵੇਟ ਸਕੂਲ ਨਾਲੋ ਕਿਸੇ ਪੱਖ ਤੋਂ ਘੱਟ ਨਹੀ ਲੱਗਦਾ।ਅੱਜ ਦੇ ਪ੍ਰੋਗਰਾਮ ਲਈ ਅਧਿਆਪਕਾਂ ਦੁਆਰਾ ਕਮਰਿਆਂ ਦੀ ਸਜਾਵਟ, ਰੰਗੋਲੀ ਅਤੇ ਮਾਪਿਆਂ ਲਈ ਚਾਹ-ਪਾਣੀ ਅਤੇ ਰਿਫ੍ਰੈਸ਼ਮੈਂਟ ਦਾ ਪ੍ਰਬੰਧ ਕਾਬਿਲੇ ਤਾਰੀਫ ਸੀ।
ਇਸ ਮੌਕੇ ਐਸ.ਐਮ.ਸੀ ਚੇਅਰਮੈਨ ਰਾਜਵੀਰ ਕੌਰ, ਕਮੇਟੀ ਮੈਬਰ ਸਮਰਜੀਤ ਸਿੰਘ, ਹਰਵੰਤ ਸਿੰਘ ਤੇ ਵਿਦਿਆਰਥੀਆਂ ਦੇ ਮਪਿਆਂ ਨੇ ਵਿਸ਼ੇਸ ਤੌਰ ਤੇ ਸਿਰਕਤ ਕੀਤੀ।ਸਕੂਲ ਸਟਾਫ ਮੈਬਰ ਅਭੀਸ਼ੇਕ ਬਾਂਸਲ, ਸੱਤ ਪ੍ਰਤਾਪ ਸਿੰਘ, ਹਰਵਿੰਦਰ ਸਿੰਘ, ਵਰਿੰਦਰਜੀਤ ਸਿੰਘ, ਬਲਰਾਜ ਕੁਮਾਰ, ਅਨੀਤਾ ਰਾਣੀ, ਹਰਪ੍ਰੀਤ ਕੌਰ, ਪ੍ਰਭਜੋਤ ਕੌਰ, ਸੋਨੀਆ ਰਾਣੀ ,ਰੀਤੂ ਬਾਲਾ, ਰੇਨੂੰ ਬਾਲਾ, ਮਨਦੀਪ ਕੌਰ, ਦਲਜੀਤ ਕੌਰ ਆਦਿ ਹਾਜ਼ਰ ਸਨ।

Check Also

ਐਮ.ਪੀ ਔਜਲਾ ਦੇ ਗ੍ਰਹਿ ਵਿਸ਼ਵ ਪ੍ਰਸਿੱਧ ਸ਼ਾਇਰਾ ਕੁਲਵੰਤ ਕੌਰ ਚੰਨ (ਫਰਾਂਸ) ਦਾ ਸਨਮਾਨ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬੀ ਸਾਹਿਤ ਦੀ ਮਹਾਨ ਸ਼ਾਇਰਾ ਕੁਲਵੰਤ ਕੌਰ ਚੰਨ …