Wednesday, April 17, 2024

ਮਹਾਂਰਿਸ਼ੀ ਦਯਾਨੰਦ ਸਰਸਵਤੀ ਜੀ ਦੀ 200ਵੀਂ ਜਯੰਤੀ ਨੂੰ ਸਮਰਪਿਤ ਵਿਸ਼ੇਸ਼ ਹਵਨ-ਯੱਗ ਦਾ ਆਯੋਜਨ

ਅੰਮ੍ਰਿਤਸਰ, 1 ਅਪ੍ਰੈਲ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ ਵਿਖੇ ਮਹਾਂਰਿਸ਼ੀ ਦਯਾਨੰਦ ਸਰਸਵਤੀ ਜੀ ਦੀ 200ਵੀਂ ਜਯੰਤੀ ਨੂੰ ਸਮਰਪਿਤ ਵਿਸ਼ੇਸ਼ ਹਵਨ-ਯੱਗ ਦਾ ਆਯੋਜਨ ਕੀਤਾ ਗਿਆ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਅਤੇ ਸੁਦਰਸ਼ਨ ਕਪੂਰ ਪ੍ਰਧਾਨ ਸਥਾਨਕ ਪ੍ਰਬੰਧਕ ਕਮੇਟੀ ਨੇ ਮੁੱਖ ਜਜਮਾਨ ਵਜੋਂ ਸ਼ਿਰਕਤ ਕੀਤੀ।
ਪ੍ਰਿੰਸੀਪਲ ਡਾ: ਪੁਸ਼ਪਿੰਦਰ ਵਾਲੀਆ ਨੇ ‘ਸਰਵੇ ਭਵੰਨਤੁ ਸੁਖਿਨਾਹ’ ਦੇ ਜੈਕਾਰੇ ਨਾਲ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਸਾਲ 2024 ਅਤੇ 2025 ਮਹਾਂਰਿਸ਼ੀ ਦਯਾਨੰਦ ਸਰਸਵਤੀ ਜੀ ਨੂੰ ਸਮਰਪਿਤ ਹੈ ਤਾਂ ਕਿ ਉਨ੍ਹਾਂ ਦਾ ਸੰਦੇਸ਼ ਲੋਕਾਂ ਤੱਕ ਪਹੁੰਚੇ।ਮਹਾਂਰਿਸ਼ੀ ਦਯਾਨੰਦ ਜੀ ਦੁਆਰਾ ਪ੍ਰਕਾਸ਼ਿਤ ਆਰਿਆ ਸਮਾਜ ਦੀ ਜੋਤੀ ਅੱਜ ਵੀ ਸਾਰਿਆਂ ਦਾ ਮਾਰਗਦਰਸ਼ਨ ਕਰ ਰਹੀ ਹੈ।ਮਹਾਂਰਿਸ਼ੀ ਜੀ ਨੇ ਹਨੇਰਾ ਅਤੇ ਬੁਰਾਈਆਂ ਨੂੰ ਦੂਰ ਕੀਤਾ ਅਤੇ ਵੇਦਾਂ ਦੇ ਸੱਚੇ ਗਿਆਨ ਦੀ ਸਥਾਪਨਾ ਕੀਤੀ।
ਇੰਦਰਪਾਲ ਆਰਿਆ ਨੇ ਕਿਹਾ ਕਿ ਮਹਾਂਰਿਸ਼ੀ ਦਯਾਨੰਦ ਜੀ ਦੀ 200ਵੀਂ ਜਯੰਤੀ ਕੇਵਲ ਪੰਜਾਬ ਵਿੱਚ ਹੀ ਨਹੀਂ ਸਗੋਂ ਪੂਰੇ ਭਾਰਤ ਵਿੱਚ ਮਨਾਈ ਜਾ ਰਹੀ ਹੈ।ਰਾਕੇਸ਼ ਮਹਿਰਾ ਨੇ ਕਿਹਾ ਕਿ ਸਭ ਤੋਂ ਪਹਿਲਾਂ ਮਹਾਂਰਿਸ਼ੀ ਦਯਾਨੰਦ ਨੇ ਹੀ ਦੇਸ਼ ਪ੍ਰੇਮ ਦੀ ਭਾਵਨਾ ਨੂੰ ਉਜਾਗਰ ਕੀਤਾ।ਡੀ.ਏ.ਵੀ, ਪੰਜਾਬ ਨੈਸ਼ਨਲ ਬੈਂਕ, ਲਕਸ਼ਮੀ ਯੋਜਨਾ ਵਰਗੀਆਂ ਮਹਾਨ ਸੰਸਥਾਵਾਂ ਉਹਨਾਂ ਦੀ ਹੀ ਦੇਣ ਹਨ।ਜਵਾਹਰ ਲਾਲ ਨੇ ਕਿਹਾ ਕਿ ਮਨੂ ਸਮਰਿਤੀ ‘ਚ ਦੱਸਿਆ ਗਿਆ ਹੈ ਕਿ ਇਸ ਤਰ੍ਹਾਂ ਦੀਆਂ ਮਹਾਨ ਸਖਸੀਅਤਾਂ ਦਾ ਜਨਮ ਉਤਸਵ ਜ਼ਰੂਰ ਮਨਾਉਣਾ ਚਾਹੀਦਾ ਹੈ ਤਾਂ ਕਿ ਉਹਨਾਂ ਦੀ ਵਿਚਾਰਧਾਰਾ ਨੂੰ ਜੀਵਨ ‘ਚ ਅਪਣਾਇਆ ਜਾ ਸਕੇ।ਮੁਰਾਰੀ ਲਾਲ ਨੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਉਤਸਵ ਸਮਾਜ ਨੂੰ ਜੋੜਣ ਵਾਲੇ ਹੁੰਦੇ ਹਨ।ਮਹਾਂਰਿਸ਼ੀ ਦਯਾਨੰਦ ਜੀ ਨੇ ‘ਵੇਦੋ ਕੀ ਔਰ ਲੌਟ ਚਲੋ’ ਦਾ ਸੰਦੇਸ਼ ਦੇ ਕੇ ਆਰਿਆ ਬਣਨ ਲਈ ਪ੍ਰੇਰਿਤ ਕੀਤਾ।
ਅੰਤ ‘ਚ ਸੰਗੀਤ ਵਿਭਾਗ ਦੇ ਪ੍ਰੋ. ਨਰਿੰਦਰ ਕੁਮਾਰ ਅਤੇ ਵਿਜੇ ਮਹਿਕ ਦੁਆਰਾ ‘ਰਿਸ਼ੀ ਕੌਮ ਕਾ ਰਹਿਨੁਮਾ ਬਣ ਕੇ ਆਇਆ’ ਮਨਮੋਹਕ ਭਜਨ ਪੇਸ਼ ਕੀਤਾ।ਅੰਤ ‘ਚ ਪ੍ਰਸ਼ਾਦ ਵੰਡਿਆ ਗਿਆ।

Check Also

ਐਮ.ਪੀ ਔਜਲਾ ਦੇ ਗ੍ਰਹਿ ਵਿਸ਼ਵ ਪ੍ਰਸਿੱਧ ਸ਼ਾਇਰਾ ਕੁਲਵੰਤ ਕੌਰ ਚੰਨ (ਫਰਾਂਸ) ਦਾ ਸਨਮਾਨ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬੀ ਸਾਹਿਤ ਦੀ ਮਹਾਨ ਸ਼ਾਇਰਾ ਕੁਲਵੰਤ ਕੌਰ ਚੰਨ …