Sunday, June 15, 2025

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਐਲਾਨੇ ਦੋ ਹੋਰ ਉਮੀਦਵਾਰ

ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਵਲੋਂ ਲੋਕ ਸਭਾ ਚੋਣਾਂ ਲਈ ਪੰਜਾਬ ਵਿੱਚ ਦੂਜੀ ਲਿਸਟ ਜਾਰੀ ਕੀਤੀ ਗਈ ਹੈ, ਜਿਸ ਵਿੱਚ ਅਨੰਦਪੁਰ ਸਾਹਿਬ ਤੋਂ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਅਤੇ ਹੁਸ਼ਿਆਰਪੁਰ ਤੋਂ ਡਾ. ਰਾਜ ਕੁਮਾਰ ਚੱਬੇਵਾਲ ਨੂੰ ਲੋਕ ਸਭਾ ਉਮੀਦਵਾਰ ਐਲਾਨਿਆ ਗਿਆ। ਡਾ. ਰਾਜ ਕੁਮਾਰ ਕਾਂਗਰਸ ਪਾਰਟੀ ਦਾ ਹੱਥ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ।
ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਜਾਰੀ ਕੀਤੀ ਗਈ ਪਹਿਲੀ ਲਿਸਟ ਵਿੱਚ 8 ਉਮੀਦਵਾਰ ਐਲਾਨੇ ਗਏ ਸਨ।ਜਿੰਨਾਂ ਵਿਚੋਂ ਜਲੰਧਰ ਤੋਂ ਉਮੀਦਵਾਰ ਸੁਸ਼ੀਲ ਰਿੰਕੂ ‘ਆਪ’ ਛੱਡ ਕੇ ਭਾਜਪਾ ਵਿੱਚ ਚਲੇ ਗਏ ਸਨ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …