ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੂਲਾਂ ਵਿੱਚ ਬੱਚਿਆਂ ਨੂੰ ਅਧੁਨਿਕ ਸਹੂਲਤਾਂ ਨਾਲ ਸਿੱਖਿਆ ਦੇਣ ਦੇ ਮਕਸਦ
ਤਹਿਤ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਨਾਨਕ ਦੇਵ ਸੀਨੀਅਰ ਸੈਕੰਡਰੀ ਸਕੂਲ ਘਿਓ ਮੰਡੀ ਵਿਖੇ ਆਈ.ਸੀ.ਟੀ ਕੰਪਿਊਟਰ ਲੈਬ ਦਾ ਉਦਘਾਟਨ ਕੀਤਾ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਬੇਹਤਰ ਬਨਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।ਉਨਾਂ ਕਿਹਾ ਕਿ ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਦੇ ਬਜ਼ਟ ਵਿੱਚ ਵਿਸ਼ੇਸ਼ ਤੌਰ ‘ਤੇ ਫੰਡ ਰੱਖੇ ਗਏ ਹਨ।ਐਡਵੋਕੇਟ ਧਾਮੀ ਨੇ ਅਧਿਆਪਕਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਦੀ ਪ੍ਰੇਰਨਾ ਕਰਦਿਆਂ ਕਿਹਾ ਕਿ ਚੰਗੇ ਸਮਾਜ ਦੀ ਸਿਰਜਣਾ ਵਿਚ ਅਧਿਆਪਕ ਦਾ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਅਧਿਆਪਕਾਂ ਨੂੰ ਯਤਨ ਕਰਦੇ ਰਹਿਣਾ ਚਾਹੀਦਾ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਵਿਦਿਆ ਸੁਖਮਿੰਦਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸਹਾਇਕ ਡਾਇਰੈਕਟਰ (ਸਕੂਲਜ਼) ਬੀਬੀ ਸਤਵੰਤ ਕੌਰ, ਸਕੂਲ ਪ੍ਰਿੰਸੀਪਲ ਬੀਬੀ ਮਨਿੰਦਰਪਾਲ ਕੌਰ, ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।
Check Also
ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …
Punjab Post Daily Online Newspaper & Print Media