ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ) – ਪੰਥ ਦੀ ਬਹੁਤ ਹੀ ਸਤਿਕਾਰਤ ਸਖਸ਼ੀਅਤ ਸੰਤ ਬਾਬਾ ਅਜੈਬ ਸਿੰਘ ਮੱਖਣਵਿੰਡੀ ਵਾਲੇ ਜੋ ਕਿ ਪਿਛਲੀ ਦਿਨੀ ਗੁਰੂਧਾਮਾਂ
ਦੀ ਸੇਵਾ ਕਰਦਿਆਂ 23 ਮਾਰਚ ਨੂੰ ਇਸ ਫਾਨੀ ਸੰਸਾਰ ਵਿਚੋਂ ਗੁਰਪੁਰੀ ਸਿਧਾਰ ਗਏ ਸਨ ਦੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ‘ਤੇ ਵਿਸ਼ੇਸ਼ ਤੌਰ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਕੁਲਦੀਪ ਸਿੰਘ ਧਾਲੀਵਾਲ ਪੁੱਜੇ ਅਤੇ ਬਾਬਾ ਜੀ ਨੂੰ ੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਸੰਗਤਾਂ ਨੂੰ ਸੰਬੋਧਨ ਕਰਦਿਆਂ ਈ.ਟੀ.ਓ ਨੇ ਕਿਹਾ ਕਿ ਬਾਬਾ ਜੀ ਨੇ ਹਮੇਸ਼ਾਂ ਹੀ ਸੰਗਤਾਂ ਤੇ ਪਰਉਪਕਾਰ ਕਰਦਿਆਂ ਸੰਗਤਾਂ ਨੂੰ ਗੁਰਸ਼ਬਦ ਨਾਲ ਜੋੜਿਆ ਹੈ।ਉਨਾਂ ਕਿਹਾ ਕਿ ਅੱਜ ਸਮੇਂ ਦੀ ਵੱਡੀ ਲੋੜ ਹੈ ਕਿ ਇਨਾਂ ਸਖਸ਼ੀਅਤਾਂ ਵਲੋਂ ਦਿਖਾਏ ਗਏ ਰਸਤੇ ਤੇ ਚੱਲੀਏ।ਉਨਾਂ ਕਿਹਾ ਕਿ ਅੱਜ ਦੇ ਸਮਾਜ ਨੂੰ ਇਨ੍ਹਾਂ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ ਤਾਂ ਜੋ ਆਪਣਾ ਜੀਵਨ ਗੁਰਧਾਮਾਂ ਦੀ ਸੇਵਾ ਵਿੱਚ ਲਾ ਸਕੀਏ।ਬਾਬਾ ਸਰਦਾਰਾ ਸਿੰਘ ਨੂੰ ਦਸਤਾਰ ਬੰਨ੍ਹਣ ਦੀ ਰਸਮ ਅਦਾ ਕੀਤੀ ਗਈ।
ਇਸ ਮੌਕੇ ਜੱਗਾ ਮਜੀਠੀਆ, ਰਾਜਬੀਰ ਮੱਖਣਵਿੰਡੀ, ਸੁੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।
Check Also
ਵਿਰਸਾ ਵਿਹਾਰ ’ਚ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਨਾਟਕ ‘1675’ ਦਾ ਮੰਚਣ
ਅੰਮ੍ਰਿਤਸਰ, 30 ਦਸੰਬਰ ( ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਰਤਸਰ ਵਲੋਂ …
Punjab Post Daily Online Newspaper & Print Media