Saturday, July 27, 2024

ਤਰਨਜੀਤ ਸਿੰਘ ਸੰਧੂ ਅਤੇ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਾਂਝੀਆਂ ਕੀਤੀਆਂ ਵਿਚਾਰਾਂ

ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਅੱਜ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨਾਲ ਉਨ੍ਹਾਂ ਦੇ ਗ੍ਰਹਿ ਮੀਟਿੰਗ ਕੀਤੀ, ਜਿਸ ਦੌਰਾਨ ਅਹਿਮ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ।ਛੀਨਾ ਨੇ ਸੰਧੂ ਨੂੰ ਪਾਰਟੀ ਦੀ ਮਜ਼ਬੂਤੀ ਲਈ ਹਰੇਕ ਪ੍ਰਕਾਰ ਦੀ ਸੰਭਵ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ।
ਛੀਨਾ ਨੇ ਸੰਧੂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕਪੱਖੀ ਅਤੇ ਵਿਕਾਸ ਸਬੰਧੀ ਨੀਤੀਆਂ ਦੇ ਮੱਦੇਨਜ਼ਰ ਲੋਕ ਭਾਰਤੀ ਜਨਤਾ ਪਾਰਟੀ ਦੇ 400 ਤੋਂ ਵਧੇਰੇ ਉਮੀਦਵਾਰਾਂ ਨੂੰ ਜਿਤਾ ਕੇ ਵੱਡੀ ਇਤਿਹਾਸਕ ਜਿੱਤ ਸੁਨਹਿਰੇ ਪੰਨਿਆਂ ’ਤੇ ਦਰਜ਼ ਕਰਵਾਉਣ ਲਈ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦਾ ਭਰੋਸਾ ਦਿੱਤਾ।
ਭਾਜਪਾ ਆਗੂ ਸੰਧੂ ਨੇ ਕਿਹਾ ਕਿ ਮੋਦੀ ਸਰਕਾਰ ਦੀ ਦੂਰਅੰਦੇਸ਼ੀ ਸੋਚ ਸਦਕਾ ਪੰਜਾਬ ’ਚ ਕਰੋੜਾਂ ਦੇ ਪ੍ਰੋਜੈਕਟ ਪ੍ਰਗਤੀ ਅਧੀਨ ਹਨ ਅਤੇ ਸੂਬੇ ’ਚ ਬੁਨਿਆਦੀ ਢਾਂਚੇ ਦੇ ਵਿਕਾਸ ਦੀ ਸ਼ੁਰੂਆਤ ਤਹਿਤ ਹੋਰ ਪ੍ਰੋਜੈਕਟਾਂ ਲਈ ਜ਼ਮੀਨੀ ਕੰਮ ਜਲਦ ਹੀ ਅਮਲ ’ਚ ਲਿਆਂਦਾ ਜਾਵੇਗਾ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …