Wednesday, April 17, 2024

ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ – ਈ.ਟੀ.ਓ

ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਵਚਨਬੱਧ ਹੈ ਅਤੇ ਇਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ ਅਤੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ 31 ਮਾਰਚ 2024 ਨੂੰ ਸ਼ੰਭੂ ਬਾਰਡਰ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਜੰਡਿਆਲਾ ਗੁਰੂ ਦੇ ਪਿੰਡ ਤਰਸਿੱਕਾ ਦੇ ਭਗਤਾਂ ਦੇ ਡੇਰੇ ਦੇ ਵਾਸੀ ਕਿਸਾਨ ਦਇਆ ਸਿੰਘ ਪੁੱਤਰ ਸਿੰਗਾਰਾ ਸਿੰਘ ਦੇ ਅਕਾਲ ਚਲਾਣੇ ਕਰਨ ਤੇ ਉਸਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕੀਤਾ।ਉਨਾਂ ਕਿਹਾ ਕਿ ਇਸ ਕਿਸਾਨੀ ਸ਼ੰਘਰਸ਼ ਵਿੱਚ ਸਾਡੇ ਕਈ ਕਿਸਾਨ ਅਕਾਲ ਚਲਾਣਾ ਕਰ ਗਏ ਹਨ।ਉਨਾਂ ਕਿਹਾ ਕਿ ਕੇਂਦਰ ਵਿੱਚ ਬੈਠੀ ਸਰਕਾਰ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਅਣਦੇਖੀ ਕਰ ਰਹੀ ਹੈ।ਉਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਿਸਾਨ ਵੀਰ ਕੇਂਦਰ ਦੀ ਸਰਕਾਰ ਨੂੰ ਚੰਗਾ ਜਵਾਬ ਦੇਣਗੇ।ਉਨਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਹਿਗੁਰੂ ਜੀ ਦੇ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।
ਇਸ ਮੌਕੇ ਸਰਬਜੀਤ ਸਿੰਘ ਡਿੰਪੀ, ਭੁਪਿੰਦਰ ਸਿੰਘ ਰਮਾਣਾ ਚੱਕ, ਜਗਦੀਪ ਤਰਸਿੱਕਾ ਵੀ ਹਾਜ਼ਰ ਸਨ।

Check Also

ਐਮ.ਪੀ ਔਜਲਾ ਦੇ ਗ੍ਰਹਿ ਵਿਸ਼ਵ ਪ੍ਰਸਿੱਧ ਸ਼ਾਇਰਾ ਕੁਲਵੰਤ ਕੌਰ ਚੰਨ (ਫਰਾਂਸ) ਦਾ ਸਨਮਾਨ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬੀ ਸਾਹਿਤ ਦੀ ਮਹਾਨ ਸ਼ਾਇਰਾ ਕੁਲਵੰਤ ਕੌਰ ਚੰਨ …