Saturday, November 2, 2024

ਖ਼ਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਦਾ ਪ੍ਰਦਰਸ਼ਨ ਸ਼ਾਨਦਾਰ

ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਮਟਰ ਪੰਜਵਾਂ ਦੇ ਹੋਏ ਇਮਤਿਹਾਨਾਂ ’ਚੋਂ ਪਹਿਲਾਂ ਅਤੇ ਤੀਜਾ ਅਤੇ ਬੀ.ਏ.ਐਲ ਐਲ.ਬੀ ਭਾਗ ਚੌਥਾ ਦੀ ਵਿਦਿਆਰਥਣ ਨੇ ਜ਼ਿਲ੍ਹਾ ਪੱਧਰੀ ਯੁਵਕ ਮੇਲੇ ’ਚ ਤੀਸਰਾ ਸਥਾਨ ਹਾਸਲ ਕੀਤਾ ਹੈ।
ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਪ੍ਰੀਖਿਆ ’ਚ ਵਧੀਆ ਪੁਜ਼ੀਸਨ ਕਰਨ ’ਤੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਆਪਣੇ ਦਫ਼ਤਰ ਵਿਖੇ ਮੂੰਹ ਮਿੱਠਾ ਕਰਵਾਇਆ।ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਬੀ.ਕਾਮ.ਐਲ ਐਲ.ਬੀ (5 ਸਾਲਾ ਕੋਰਸ) ਸਮੈਸਟਰ 5ਵਾਂ ਦੇ ਹੋਏ ਇਮਤਿਹਾਨਾਂ ’ਚੋਂ ਨਵਦੀਪ ਕੌਰ, ਖੁਸ਼ੀ ਅਰੋੜਾ ਅਤੇ ਪੁਨੀਤ ਕੌਰ ਨੇ ਕੁੱਲ 600 ’ਚੋਂ ਕ੍ਰਮਵਾਰ 459, 453 ਅਤੇ 445 ਅੰਕਾਂ ਨਾਲ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ।ਪੰਜਾਬ ਸਰਕਾਰ ਵੱਲੋਂ ਜਿਲ੍ਹਾ ਪੱਧਰੀ ਯੁਵਕ ਮੇਲੇ ’ਚ ਬੀ.ਏ ਐਲ.ਐਲ.ਬੀ ਭਾਗ ਚੌਥਾ ਦੀ ਵਿਦਿਆਰਥਣ ਪਲਕ ਅਰੋੜਾ ਨੇ ਤੀਸਰਾ ਹਾਸਲ ਕੀਤਾ।
ਪਲਕ ਅਰੋੜਾ ਨੇ ਆਪਣੇ ਕੋਰਸ ਦੌਰਾਨ ਅਕਾਦਮਿਕ ਸਾਲ-2024 ’ਚ ਜਿਲ੍ਹਾ ਯੁਵਕ ਭਲਾਈ ਕੇਂਦਰ ਵੱਲੋਂ ਕਰਵਾਏ ਭਾਸ਼ਣ ਮੁਕਾਬਲੇ ’ਚ ਤੀਸਰਾ ਸਥਾਨ ਪ੍ਰਾਪਤ ਕੀਤਾ।ਜਦਕਿ ‘ਵਿਕਸਿਤ ਭਾਰਤ-2047’ ਮੁੱਦੇ ’ਤੇ ਆਪਣੇ ਵਿਚਾਰ ਪ੍ਰਗਟ ਕੀਤੇ।ਉਨ੍ਹਾਂ ਕਲਚਰਲ ਕਮੇਟੀ ਇੰਚਾਰਜ਼ ਡਾ. ਹਰਪ੍ਰੀਤ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪਲਕ ਅਰੋੜਾ ਇਕ ਚੰਗਾ ਬੁਲਾਰਾ ਤੇ ਮਿਹਨਤੀ ਵਿਦਿਆਰਥਣ ਹੈ।
ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਰਾਸ਼ਿਮਾ ਚੰਗੋਤਰਾ, ਡਾ. ਰੇਨੂ ਸੈਣੀ, ਡਾ. ਪਵਨਦੀਪ ਕੌਰ, ਡਾ. ਸ਼ਿਵਨ ਸਰਪਾਲ, ਪ੍ਰੋ: ਹਰਜੋਤ ਕੌਰ, ਪ੍ਰੋ: ਸੁਗਮ ਆਦਿ ਹਾਜ਼ਰ ਸਨ।

Check Also

ਸ਼ਾਹਬਾਜ਼ ਸਿੰਘ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿੱਜੀ ਸਕੱਤਰ

ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …