Wednesday, April 17, 2024

ਸਰਕਾਰੀ ਪ੍ਰਾਇਮਰੀ ਸਕੂਲ ਮਾਨਾ ਪੱਤੀ ਦਾ ਸਲਾਨਾ ਸਮਾਗਮ ਆਯੋਜਿਤ

ਸੰਗਰੂਰ, 2 ਅਪ੍ਰੈਲ (ਜਗਸੀਰ ਲੌਂਗੋਵਾਲ)- ਸਰਕਾਰੀ ਪ੍ਰਾਇਮਰੀ ਸਕੂਲ ਮਾਨਾ ਪੱਤੀ ਚੀਮਾ ਮੰਡੀ ਵਿਖੇ ਸਕੂਲ ਦਾ ਸਲਾਨਾ ਸੱਭਿਆਚਾਰਕ ਅਤੇ ਇਨਾਮ ਵੰਡ ਸਮਾਗਮ ਸਕੂਲ ਮੁਖੀ ਦਲਜੀਤ ਸਿੰਘ ਧਾਲੀਵਾਲ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ।ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਸੱਭਿਆਚਾਰਕ ਵੰਨਗੀਆਂ ਪੇਸ਼਼ ਕਰਕੇ ਹਾਜ਼ਰੀਨ ਦਾ ਮਨੋਰੰਜ਼ਨ ਕੀਤਾ।ਬੁਲਾਰਿਆਂ ਨੇ ਕਿਹਾ ਕਿ ਇਹ ਸਕੂਲ ਦਿਨੋ ਦਿਨ ਤਰੱਕੀ ਵੱਲ ਵਧ ਰਿਹਾ ਹੈ, ਕਿਉਂਕਿ ਇਸ ਸਕੂਲ ਦੇ ਬਹੁਤ ਸਾਰੇ ਵਿਦਿਆਰਥੀ ਸੂਬਾ ਪੱਧਰ ਦੀਆਂ ਖੇਡਾਂ ਵਿੱਚ ਆਪਣਾ ਨਾਂ ਚਮਕਾ ਚੁੱਕੇ ਹਨ।
ਸਮਾਗਮ ਦੌਰਾਨ ਨਰਸਰੀ ਤੋਂ ਚੌਥੀ ਜਮਾਤ ਤਕ ਦੇ ਪਹਿਲੀਆਂ, ਦੂਜੀਆਂ ਤੇ ਤੀਜ਼ੀਆਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਤੋਂ ਇਲਾਵਾ ਸਟੇਟ ਅਤੇ ਜਿਲ੍ਹਾ ਪੱਧਰ `ਤੇ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ।ਸਮਾਗਮ ਦੌਰਾਨ ਕੌਂਸਲਰ ਬਹਾਦਰ ਸਿੰਘ ਸੰਧੂ, ਡਾ. ਭੀਮ ਸਿੰਘ ਭੂਕਲ, ਜਗਤਜੀਤ ਗਰੁੱਪ ਚੀਮਾ ਮੰਡੀ, ਸਰਕਾਰੀ ਸੈਕੰਡਰੀ ਸਕੂਲ ਚੀਮਾ ਦੇ ਪ੍ਰਿੰਸੀਪਲ ਹਰਿੰਦਰਪਾਲ ਕੌਰ, ਗੁਰਦੁਆਰਾ ਜਨਮ ਅਸਥਾਨ ਚੀਮਾ ਵਲੋਂ ਭਾਈ ਸੁਰਜੀਤ ਸਿੰਘ, ਗੁਰਦੁਆਰਾ ਨਾਨਕਸਰ ਚੀਮਾ ਦੇ ਰਿਸੀਵਰ ਜਥੇਦਾਰ ਦਰਬਾਰਾ ਸਿੰਘ, ਕਿਸਾਨ ਆਗੂ ਸੁਖਜਿੰਦਰ ਸਿੰਘ ਤੇ ਜਿੰਦਰ ਸਿੰਘ, ਬਾਬਾ ਧਰਮਾ ਸਿੰਘ, ਸਾਂਝ ਕੇਂਦਰ ਚੀਮਾ ਵਲੋਂ ਕੁਲਦੀਪ ਸਿੰਘ, ਅਧਿਆਪਕ ਸੁਖਜੀਤ ਸਿੰਘ, ਗਗਨਦੀਪ ਸਿੰਘ, ਹੈਡ ਟੀਚਰ ਕੁਲਦੀਪ ਸਿੰਘ, ਐਸ.ਐਮ.ਸੀ ਦੇ ਚੇਅਰਮੈਨ ਸੇਵਕ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬੱਚਿਆਂ ਦੇ ਮਾਪੇ ਅਤੇ ਪਤਵੰਤੇ ਮੌਜ਼ੂਦ ਸਨ।ਸਕੂਲ ਮੁਖੀ ਦਲਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਸਮਾਗਮ ਨੂੰ ਨੇਪਰੇ ਚਾੜ੍ਹਨ ਲਈ ਸਕੂਲ ਸਟਾਫ਼ ਰਾਧਾ ਰਾਣੀ, ਗੁਰਮੀਤ ਕੌਰ, ਬੀਰਪਾਲ ਕੌਰ, ਸ਼ਿੰਦਰਪਾਲ ਕੌਰ, ਰਮਨਦੀਪ ਕੌਰ, ਅਮਨਦੀਪ ਕੌਰ, ਵੀਰਪਾਲ ਕੌਰ, ਮਧੂ ਬਾਲਾ, ਗੁਰਵਿੰਦਰ ਕੌਰ, ਕਿਰਨਪਾਲ ਕੌਰ, ਮਨਪ੍ਰੀਤ ਕੌਰ ਤੇ ਸੁਖਵਿੰਦਰ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ।ਆਈਆਂ ਸ਼ਖਸ਼ੀਅਤਾਂ ਦਾ ਸਕੂਲ ਵਲੋਂ ਸਨਮਾਨ ਵੀ ਕੀਤਾ।

Check Also

ਐਮ.ਪੀ ਔਜਲਾ ਦੇ ਗ੍ਰਹਿ ਵਿਸ਼ਵ ਪ੍ਰਸਿੱਧ ਸ਼ਾਇਰਾ ਕੁਲਵੰਤ ਕੌਰ ਚੰਨ (ਫਰਾਂਸ) ਦਾ ਸਨਮਾਨ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬੀ ਸਾਹਿਤ ਦੀ ਮਹਾਨ ਸ਼ਾਇਰਾ ਕੁਲਵੰਤ ਕੌਰ ਚੰਨ …