Saturday, July 27, 2024

ਮਾਡਲਿੰਗ ਮੁਕਾਬਲੇ ਵਿੱਚ ਚਮਕਿਆ ਕਵਿਸ਼ ਮਹਾਜਨ

ਅੰਮ੍ਰਿਤਸਰ, 2 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਪੰਜਵੀਂ ਜਮਾਤ ਦੇ ਵਿਦਿਆਰਥੀ ਕਵਿਸ਼ ਮਹਾਜਨ ਨੇ ਲੁਧਿਆਣਾ ਵਿੱਚ ਹੋਏ ਮਾਡਲਿੰਗ ਮੁਕਾਬਲੇ ਵਿੱਚ ਆਪਣੀ ਸ਼ਾਨਦਾਰ ਪ੍ਰਤਿਭਾ ਤੇ ਕਾਰਗੁਜ਼ਾਰੀ ਨਾਲ ਸਕੂਲ ਅਤੇ ਆਪਣੇ ਪਰਿਵਾਰ ਦਾ ਨਾਂ ਰੌਸ਼ਨ ਕੀਤਾ।ਉਹ ਇਸ ਮੁਕਾਬਲੇ ਵਿੱਚ ਸ਼ੋਅ ਸਟਾਪਰ ਰਿਹਾ ਅਤੇ ਪਹਿਲਾ ਇਨਾਮ ਜਿੱਤਿਆ ਹੈ।
ਕਵਿਸ਼ ਮਹਾਜਨ ਨੂੰ ਸਨਮਾਨਿਤ ਕਰਨ ਲਈ ਸਕੂਲ ਵਿੱਚ ਇੱਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ।ਉਸਦੇ ਮਾਤਾ-ਪਿਤਾ ਨੇ ਸਕੂਲ ਨੂੰ ਉਸ ਦੁਆਰਾ ਜਿੱਤੀ ਗਈ ਟਰਾਫ਼ੀ ਤੋਹਫ਼ੇ ਵਜੋਂ ਦਿੱਤੀ।ਉਨ੍ਹਾਂ ਨੇ ਸਕੂਲ ਵੱਲੋਂ ਇਹੋ ਜਿਹਾ ਮਾਹੌਲ ਸਿਰਜਨ ਦਾ ਧੰਨਵਾਦ ਕੀਤਾ, ਜੋ ਕਿ ਬੱਚਿਆਂ ਨੂੰ ਉਤਮ ਬਣਨ ਲਈ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਦਾ ਹੈ ।
ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਮੈਨੇਜਰ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਕਵਿਸ਼ ਨੂੰ ਉਸ ਦੀ ਸ਼ਾਨਦਾਰ ਪ੍ਰਾਪਤੀ `ਤੇ ਵਧਾਈ ਦਿੱਤੀ।
ਸਕੂਲ ਦੇ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਕਵਿਸ਼ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਉਹ ਕੁਦਰਤ ਵੱਲੋਂ ਇੱਕ ਬੇਮਿਸਾਲ ਅਤੇ ਪ੍ਰਤਿਭਾਸ਼ਾਲੀ ਬੱਚਾ ਹੈ ਜੋ ਕਿ ਨਾ ਸਿਰਫ਼ ਸਹਿ-ਪਾਠਕ੍ਰਮ ਵਿੱਚ ਬਲਕਿ ਅਕਾਦਮਿਕ ਤੌਰ `ਤੇ ਵੀ ਉਤਮ ਹੈ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …