Saturday, January 25, 2025

ਅੰਮ੍ਰਿਤਸਰ ਵਿੱਚ ਹੋਵੇਗਾ ਭਾਰਤ-ਆਸਟ੍ਰੇਲੀਆ ਯੂਥ ਕੱਪ 2024

ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ) – ਮਦਨ ਲਾਲ ਕ੍ਰਿਕਟ ਅਕੈਡਮੀ (ਇੰਡੀਆ) ਨੇ ਐਡਮਜ਼ ਕ੍ਰਿਕੇਟ (ਆਸਟ੍ਰੇਲੀਆ) ਨਾਲ ਮਿਲ ਕੇ ਅੰਮ੍ਰਿਤਸਰ ਸ਼ਹਿਰ ਵਿੱਚ ਭਾਰਤ-ਆਸਟ੍ਰੇਲੀਆ ਯੂਥ ਕੱਪ 2024 ਦਾ ਆਯੋਜਨ ਕਰਨ ਦਾ ਫੈਸਲਾ ਕੀਤਾ ਹੈ।15 ਅਪ੍ਰੈਲ ਤੋਂ ਕੋਚਾਂ ਦੇ ਨਾਲ ਦੋ ਉਮਰ ਵਰਗ ਦੀਆਂ ਟੀਮਾਂ ਅੰਮ੍ਰਿਤਸਰ ਦਾ ਦੌਰਾ ਕਰਨਗੀਆਂ।ਇਹ ਚੌਥਾ ਪਰ ਪੰਜਾਬ ਦਾ ਪਹਿਲਾ ਦੌਰਾ ਹੈ।
ਇਸ ਸਬੰਧ ਵਿੱਚ ਅੱਜ ਸਾਬਕਾ ਭਾਰਤੀ ਟੈਸਟ ਕ੍ਰਿਕੇਟਰ ਮਦਨ ਲਾਲ ਸ਼ਰਮਾ ਨੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਅੰਮ੍ਰਿਤਸਰ ਦੇ ਨਾਲ-ਨਾਲ ਪੰਜਾਬ ਦੀਆਂ ਸਥਾਨਕ ਟੀਮਾਂ ਅਤੇ ਅਕੈਡਮੀਆਂ ਨੂੰ ਸੱਦਾ ਦੇ ਰਹੇ ਹਾਂ, ਜੋ ਕਿ ਇਸ ਖੇਤਰ ਦੇ ਖਿਡਾਰੀਆਂ ਲਈ ਇੱਕ ਵਧੀਆ ਐਕਸਪੋਜ਼ਰ ਹੋਵੇਗਾ।ਉਨ੍ਹਾਂ ਦੱਸਿਆ ਕਿ 15 ਤੋਂ 24 ਅਪ੍ਰੈਲ ਤਕ ਗਾਂਧੀ ਮੈਦਾਨ ਵਿੱਚ ਇਹ ਟੂਰਨਾਮੈਂਟ ਹੋਵੇਗਾ।ਟੂਰਨਾਮੈਂਟ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਸਥਾਨਕ ਖਿਡਾਰੀਆਂ ਨੂੰ ਇਸ ਸਾਲ ਦੇ ਅਖੀਰ ‘ਚ ਸਤੰਬਰ ਮਹੀਨੇ ਵਿੱਚ ਟੂਰਨਾਮੈਂਟ ਖੇਡਣ ਲਈ ਆਸਟ੍ਰੇਲੀਆ ਜਾਣ ਦਾ ਮੌਕਾ ਵੀ ਮਿਲੇਗਾ।ਇਸ ਮੌਕੇ ਐਸ.ਡੀ.ਐਮ ਮਨਕੰਵਲ ਚਾਹਲ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਮੋਬਾਇਲ ਫੋਨ ਸੁਵਿਧਾ ਜਾਂ ਦੁਵਿਧਾ ’ਤੇ ਲੈਕਚਰ

ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ …