Wednesday, April 24, 2024

ਆਰਮੀ ਅਗਨੀਵੀਰ ਭਰਤੀ ਲਈ ਮੁਫਤ ਲਿਖਤੀ ਪੇਪਰ ਤੇ ਫਿਜੀਕਲ ਟਰੇਨਿੰਗ ਕੋਰਸ ਜਲਦ

ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹਾ ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਤਰਨ ਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਜੋ ਨੌਜਵਾਨ ਆਰਮੀ ਵਿੱਚ ਅਗਨੀਵੀਰ ਲਈ ਲਿਖਤੀ ਪੇਪਰ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਯੁਵਕ ਸੀ-ਪਾਈਟ ਕੈਂਪ ਥੇਹ ਕਾਂਜਲਾ ਕਪੂਰਥਲਾ ਵਿਖੇ ਆ ਕੇ ਮੁਫਤ ਤਿਆਰੀ ਕਰ ਸਕਦੇ ਹਨ।ਅਗਨੀਵੀਰ ਭਰਤੀ ਲਈ ਜਿੰਨਾਂ ਆਨਲਾਈਨ ਰਜਿਸਟਰੇਸ਼ਨ ਫਾਰਮ ਭਰ ਲਏ ਹਨ, ਉਹ ਨੌਜਵਾਨ ਕੈਂਪ ਵਿੱਚ ਆ ਕੇ ਆਰਮੀ ਅਗਨੀਵੀਰ ਦੀ ਭਰਤੀ ਲਈ ਲਿਖਤੀ ਪੇਪਰ ਦੀਆਂ ਕਲਾਸਾਂ ਲਗਾ ਸਕਦੇ ਹਨ।
ਆਰਮੀ ਕੈਪਟਨ ਨੇ ਇਹ ਵੀ ਦੱਸਿਆ ਹੈ ਕਿ ਸੀ-ਪਾਈਟ ਕੈਂਪ ਥੇਹ ਕਾਂਜਲਾ ਕਪੂਰਥਲਾਂ ਵਿਖੇ ਜੇ.ਸੀ.ਬੀ ਮਸ਼ੀਨ ਦਾ ਕੋਰਸ ਵੀ ਕਰਵਾਇਆ ਜਾਵੇਗਾ, ਜੋ ਕਿ ਬਿਲਕੁੱਲ ਮੁਫਤ ਹੋਵੇਗਾ ਅਤੇ ਕੋਰਸ ਦਾ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ।ਯੁਵਕ 10ਵੀਂ ਪਾਸ ਅਤੇ ਆਈ.ਟੀ.ਆਈ ਦਾ ਕੋਰਸ ਜਾ 10+2 ਪਾਸ ਹੋਵੇ ਉਹ ਜੇ.ਸੀ.ਬੀ ਮਸੀਨ ਦਾ ਕੋਰਸ ਕਰ ਸਕਦਾ ਹੈ।ਲਿਖਤੀ ਟੈਸਟ ਦੀ ਸਿਖਲਾਈ ਅਤੇ ਜੇ.ਸੀ.ਬੀ.ਮਸ਼ੀਨ ਦੇ ਕੋਰਸ ਲਈ ਜਰੂਰੀ ਦਸਤਾਵੇਜ ਦੀਆਂ ਫੋਟੋ ਕਾਪੀਆਂ ਜਿਵੇ ਆਧਾਰ ਕਾਰਡ, ਦੱਸਵੀਂ ਕਲਾਸ ਜਾਂ ਬਾਰਵੀਂ ਕਲਾਸ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਦੋ ਪਾਸਪੋਰਟ ਸਾਈਜ ਫੋਟੋਗਰਾਫ ਅਤੇ ਆਨਲਾਈਨ ਰਜਿਸਟਰੇਸ਼ਨ ਦੀ ਫੋਟੋ ਕਾਪੀ ਨਾਲ ਲੈ ਕੇ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ।ਟਰੇਨਿੰਗ ਦੌਰਾਨ ਯੂਵਕਾ ਨੂੰ ਰਿਹਾਇਸ਼ ਅਤੇ ਖਾਣਾ ਪੰਜਾਬ ਸਰਕਾਰ ਵੱਲੋਂ ਮੁਫਤ ਦਿੱਤਾ ਜਾਵੇਗਾ ।
ਵਧੇਰੇ ਜਾਣਕਾਰੀ ਲਈ ਚਾਹਵਾਨ ਮੋਬਾਇਲ ਨੰਬਰ 8360163527, 6900200733 ਅਤੇ 9914369376 ‘ਤੇ ਸੰਪਰਕ ਕਰ ਸਕਦੇ ਹਨ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …