ਭੀਖੀ, 3 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਵਿਖੇ ਅੱਜ ਜਿਲ੍ਹਾ ਚੋਣ ਅਫ਼ਸਰ/ ਕਮ ਡਿਪਟੀ ਕਮਿਸ਼ਨਰ ਮਾਨਸਾ ਪਰਮਵੀਰ ਸਿੰਘ
ਆਈ.ਏ.ਐਸ, ਮਨਜੀਤ ਸਿੰਘ ਰਾਜ਼ਲਾ ਸਹਾਇਕ ਰਿਟਰਨਿੰਗ ਅਫ਼ਸਰ/ ਕਮ ਐਸ.ਡੀ.ਐਮ ਮਾਨਸਾ ਅਤੇ ਨਰਿੰਦਰ ਸਿੰਘ ਮੋਹਲ ਸਹਾਇਕ ਜਿਲ੍ਹਾ ਸਵੀਪ ਨੋਡਲ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੈਸ਼ਨਲ ਕਾਲਜ ਭੀਖੀ ਵਿਖੇ ਵੋਟਰ ਜਾਗਰੂਕਤਾ ਅਤੇ ਵੋਟ ਦੀ ਮਹੱਤਤਾ ਵਿਸ਼ੇ ਵਿਦਿਆਰਥੀਆਂ ਦੇ ਸਲੋਗਨ ਲੇਖ ਰਚਨਾ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ।
ਕਾਲਜ ਕਮੇਟੀ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਕਾਲਜ ਵਿੱਚ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਆਪਣੇ ਵੋਟ ਦੇ ਅਧਿਕਾਰ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ।ਜਗਜੀਵਨ ਸਿੰਘ ਆਲੀਕੇ ਅਤੇ ਨਿਰੰਜਨ ਸਿੰਘ ਸਵੀਪ ਨੋਡਲ ਅਫ਼ਸਰ ਵਿਧਾਨ ਸਭਾ ਹਲਕਾ ਮਾਨਸਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਵਡਮੁੱਲੇ ਵੋਟ ਦੇ ਹੱਕ ਦੀ ਵਰਤੋਂ 100 ਪ੍ਰਤੀਸ਼ਤ ਕਰਨੀ ਚਾਹੀਦੀ ਹੈ।ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਸੰਬੋਧਨ ਹੁੰਦਿਆਂ ਕਿਹਾ ਕਿ ਉਹ ਅਗਾਮੀ ਲੋਕ ਸਭਾ ਚੋਣਾਂ ਦੌਰਾਨ ਆਪਣੇ ਵੋਟ ਦੇ ਹੱਕ ਦੀ ਵਰਤੋਂ ਬਿਨਾਂ ਕਿਸੇ ਡਰ, ਭੈਅ, ਅਤੇ ਲਾਲਚ ਦੇ ਕਰਨ ਅਤੇ ਸਮਾਜ ਵਿਚ ਇਹ ਸੰਦੇਸ਼ ਅੱਗੇ ਲੈ ਕੇ ਜਾਣ।
ਲੇਖ ਰਚਨਾ ਵਿੱਚੋਂ ਜਸਪ੍ਰੀਤ ਕੌਰ ਨੇ ਪਹਿਲਾ, ਜਨਮਜੀਤ ਸਿੰਘ ਨੇ ਦੂਜਾ ਅਤੇ ਜਸ਼ਨ ਸਿੰਘ ਨੇ ਤੀਜਾ, ਸਲੋਗਨ ਮੁਕਾਬਲੇ ਵਿਚੋਂ ਅੰਮ੍ਰਿਤ ਕੌਰ ਨੇ ਪਹਿਲਾ,ਆਰੂਸ਼ੀ ਨੇ ਦੂਜਾ ਅਤੇ ਮਨਦੀਪ ਸਿੰਘ ਨੇ ਤੀਜਾ, ਭਾਸ਼ਣ ਮੁਕਾਬਲੇ ਵਿਚੋਂ ਦੀਪਿਕਾ ਸ਼ਰਮਾ ਨੇ ਪਹਿਲਾ, ਗਗਨਦੀਪ ਗੋਇਲ ਨੇ ਦੂਜਾ ਅਤੇ ਰਾਜਿੰਦਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂਆਂ ਨੂੰ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸਾਰੇ ਭਾਗੀਦਾਰਾਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ।ਪ੍ਰੋਗਰਾਮ ਇੰਚਾਰਜ ਪ੍ਰੋ. ਸ਼ੰਟੀ ਕੁਮਾਰ, ਸਲੋਗਨ ਇੰਚਾਰਜ ਪ੍ਰੋ. ਬਿਕਰਮਜੀਤ ਕੌਰ, ਭਾਸ਼ਣ ਮੁਕਾਬਲੇ ਇੰਚਾਰਜ ਪ੍ਰੋ. ਲਖਵਿੰਦਰ ਸਿੰਘ ਸਨ।
ਇਸ ਮੌਕੇ ਪ੍ਰੋ. ਗੁਰਤੇਜ ਸਿੰਘ ਤੇਜੀ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਸੁਖਪਾਲ ਕੌਰ, ਪ੍ਰੋ. ਅਵਤਾਰ ਸਿੰਘ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।ਇਹ ਜਾਣਕਾਰੀ ਕਾਲਜ ਦੇ ਮੀਡੀਆ ਇੰਚਾਰਜ ਪ੍ਰੋ. ਕੁਲਦੀਪ ਸਿੰਘ ਨੇ ਦਿੱਤੀ।
Check Also
ਵਿਰਸਾ ਵਿਹਾਰ ’ਚ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਨਾਟਕ ‘1675’ ਦਾ ਮੰਚਣ
ਅੰਮ੍ਰਿਤਸਰ, 30 ਦਸੰਬਰ ( ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਰਤਸਰ ਵਲੋਂ …
Punjab Post Daily Online Newspaper & Print Media