Friday, March 14, 2025
Breaking News

ਨੌਜਵਾਨ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਸਾਈਕਲ ਰੈਲੀ ਦਾ ਆਯੋਜਨ

ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਣਸ਼ਾਮ ਥੋਰੀ ਦੀ ਅਗਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ‘ਤੇ ਆਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਅਜਨਾਲਾ ਵਿਧਾਨ ਸਭਾ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਜਨਾਲਾ ਅਤੇ ਰਾਜਾਸਾਂਸੀ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਓਠੀਆਂ ਅਤੇ ਸਰਕਾਰੀ ਹਾਈ ਸਕੂਲ ਜਸਰਾਊਰ ਦੇ ਇਲੈਕਟਾਰਲ ਲਿਟਰੇਸੀ ਕਲੱਬਾਂ ਵਲੋਂ ਵੋਟਰ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ।ਇਲੈਕਟਾਰਲ ਲਿਟਰੇਸੀ ਕਲੱਬ ਦੇ ਮੈਂਬਰ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਆਪਣੇ ਸਾਈਕਲਾਂ ‘ਤੇ ਵੋਟਰ ਜਾਗਰੂਕਤਾ ਨਾਅਰੇ ਲਿਖੇ ਬੈਨਰ ਟੰਗੇ ਹੋਏ ਸਨ ਅਤੇ ਉਹ ਆਮ ਲੋਕਾਂ ਨੂੰ ਲੋਕਤੰਤਾਰਿਕ ਪਰੰਪਰਾਵਾਂ ਨੁੰ ਹੋਰ ਮਜ਼ਬੂਤ ਕਰਨ ਦਾ ਸੁਨੇਹਾ ਦੇ ਰਹੇ ਸਨ।ਇਹ ਸਾਈਕਲ ਰੈਲੀ ਅਲੱਗ-ਅਲੱਗ ਪਿੰਡਾ ਅਤੇ ਕਸਬਿਆਂ ਵਿਚੋਂ ਗੁਜਰਦਿਆਂ ਸਾਰਿਆਂ ਨੂੰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਦਾ ਸੰਦੇਸ਼ ਦੇ ਰਹੀ ਸੀ।ਨੋਡਲ ਅਫ਼ਸਰ ਸਵੀਪ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਰਾਜੇਸ਼ ਕੁਮਾਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਇਸ ਵਾਰ ‘ਅਬ ਕੀ ਬਾਰ ਸੱਤਰ ਪਾਰ’ ਦਾ ਨਾਅਰਾ ਦਿੱਤਾ ਗਿਆ ਹੈ, ਇਸ ਲਈ ਲੋਕਾਂ ਨੂੰ ਵੱਧ ਚੜ੍ਹ ਕੇ ਵੋਟਾਂ ਵਿੱਚ ਭਾਗ ਲੈਣਾ ਚਾਹੀਦਾ ਹੈ।

Check Also

ਯੂਨੀਵਰਸਿਟੀ ਐਨ.ਐਸ.ਐਸ ਯੂਨਿਟਾਂ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਐਸ.ਐਸ ਯੂਨਿਟ 1 ਅਤੇ …