Tuesday, March 11, 2025

ਖ਼ਾਲਸਾ ਕਾਲਜ ਫ਼ਿਜ਼ੀਕਲ ਐਜ਼ੂਕੇਸ਼ਨ ਦੇ ਵਿਦਿਆਰਥੀ ਨੇ ਗਤਕੇ ਦੇ ਇੰਟਰ ’ਵਰਸਿਟੀ ਮੁਕਾਬਲੇ ’ਚ ਜਿੱਤਿਆ ਸੋਨ ਤਗਮਾ

ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀ ਨੇ ਲਕਸ਼ਮੀ ਨਰਾਇਣ ਕਾਲਜ ਆਫ਼ ਟੈਕਨਾਲੋਜੀ ਯੂਨੀਵਰਸਿਟੀ (ਐਲ.ਐਨ.ਸੀ.ਟੀ) ਭੋਪਾਲ (ਐਮ.ਪੀ) ਵਿਖੇ ਗਤਕੇ ਦੇ ਕਰਵਾਏ ਗਏ ਆਲ ਇੰਡੀਆ ਅੰਤਰ-ਯੂਨੀਵਰਸਿਟੀ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਮਗਾ ਹਾਸਲ ਕੀਤਾ ਹੈ।
ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਜੇਤੂ ਵਿਦਿਆਰਥੀ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਬੀ.ਪੀ ਐਡ (2 ਸਾਲਾ) ਕੋਰਸ ਦੇ ਚੌਥੇ ਸਮੈਸਟਰ ਦੇ ਵਿਦਿਆਰਥੀ ਫ਼ਤਿਹ ਸਿੰਘ ਨੇ ਫ਼ਾਈਨਲ ਮੁਕਾਬਲੇ ਤੋਂ ਪਹਿਲਾਂ 5 ਮੈਚਾਂ ’ਚ ਜਿੱਤ ਹਾਸਲ ਕਰਨ ਉਪਰੰਤ ਸਿੰਗਲ ਸਟਿਕ ਪ੍ਰਤੀਯੋਗਤਾ ’ਚ ਇਹ ਮੁਕਾਮ ਪ੍ਰਾਪਤ ਕਰ ਕੇ ਕਾਲਜ ਦਾ ਮਾਣ ਵਧਾਇਆ ਹੈ।ਉਨ੍ਹਾਂ ਕਿਹਾ ਕਿ ਵਿਦਿਆਰਥੀ ਨੇ ਫਾਈਨਲ ਮੁਕਾਬਲੇ ’ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ 40-28 ਦੀ ਸਕੋਰ ਨਾਲ ਹਰਾ ਕੇ ਫ਼ਤਿਹ ਹਾਸਲ ਕੀਤੀ।ਮੁਕਾਬਲੇ ’ਚ ਦੇਸ਼ ਭਰ ’ਚੋਂ ਕਰੀਬ 35 ਯੂਨੀਵਰਸਿਟੀ ਟੀਮਾਂ ਨੇ ਭਾਗ ਲਿਆ ਸੀ।
ਉਨ੍ਹਾਂ ਕਿਹਾ ਕਿ ਫ਼ਤਿਹ ਸਿੰਘ ਨੇ ਬੀਤੇ ਸਮੇਂ ਯੂਨੀਵਰਸਿਟੀ ਆਫ਼ ਇੰਜ਼ੀਨੀਅਰਿੰਗ ਐਂਡ ਮੈਨੇਜ਼ਮੈਂਟ ਜੈਪੁਰ ਵਿਖੇ ਹੋਏ ਅੰਤਰ ਯੂਨੀਵਰਸਿਟੀ ਪ੍ਰਤੀਯੋਗਤਾ ਤੋਂ ਇਲਾਵਾ ਦਿੱਲੀ ਵਿਖੇ ਹੋਏ ਰਾਸ਼ਟਰੀ ਮੁਕਾਬਲਿਆਂ ’ਚ ਵੀ ਸੋਨੇ ਦੇ ਤਗਮੇ ਹਾਸਲ ਕੀਤੇ ਸਨ।

 

Check Also

ਖ਼ਾਲਸਾ ਕਾਲਜ ਵਿਖੇ ‘ਪੰਜਾਬ ਦਾ ਭਵਿੱਖ’ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪੰਜਾਬੀ ਅਧਿਐਨ ਵਿਭਾਗ ਪੰਜਾਬ ਕਲਾ …