Friday, July 5, 2024

ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕੇ.ਜੀ-2 ਬੱਚਿਆਂ ਦੀ ਗ੍ਰੈਜ਼ੂਏਸ਼ਨ ਸੈਰੇਮਨੀ

ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਸਾਲਾਨਾ ਇਮਤਿਹਾਨ ਖਤਮ ਹੋਣ ਤੋਂ ਬਾਅਦ ਕੇ.ਜੀ 2 ਦੇ ਬੱਚਿਆਂ ਦੀ ਗ੍ਰੈਜੂਏਸ਼ਨ ਸੈਰੇਮਨੀ ਮਨਾਈ ਗਈ।ਇਸ ਪ੍ਰੋਗਰਾਮ ‘ਚ ਨੰਨ੍ਹੇ-ਮੁੰਨੇ ਬੱਚੇ ਗ੍ਰੈਜੂਏਸ਼ਨ ਸੈਰੇਮਨੀ ਦੀ ਗਾਊਨ ਅਤੇ ਹੈਟ ਯੂਨੀਫਾਰਮ ’ਚ ਨਜ਼ਰ ਆ ਰਹੇ ਸਨ।
ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਸਕੂਲ ਸ਼ਬਦ ਗਾਇਨ ਕਰਕੇ ਕੀਤੀ ਗਈ।ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਪ੍ਰਾਇਮਰੀ ਸਿੱਖਿਆ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਅਤੇ ਮਾਪਿਆਂ ਨੂੰ ਕਿਹਾ ਕਿ ਪ੍ਰਾਇਮਰੀ ਸਿੱਖਿਆ ਹੀ ਇਕ ਵਿਦਿਆਰਥੀ ਦੇ ਸੁਨਹਿਰੀ ਭਵਿੱਖ ਲਈ ਮਜ਼ਬੂਤ ਨੀਂਹ ਬਣਾਉਣ ਲਈ ਸਹਾਇਕ ਹੁੰਦੀ ਹੈ।ਉਨ੍ਹਾਂ ਨਵੀਂ ਰਾਸ਼ਟਰੀ ਸਿੱਖਿਆ ਨੀਤੀ ਬਾਰੇ ਚਰਚਾ ਕਰਦਿਆਂ ਮਾਪਿਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਕਿਤਾਬਾਂ ਪੜ੍ਹਨ ਲਈ ਪ੍ਰੇਰਿਤ ਕਰਨ।ਕੇ.ਜੀ 2 ਦੇ ਇੰਚਾਰਜ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਉਚੀਆਂ ਮੰਜ਼ਿਲਾਂ ਪ੍ਰਾਪਤ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ, ਜਿਸ ਦਾ ਦਰਸ਼ਕਾਂ ਨੇ ਖੂਬ ਆਨੰਦ ਮਾਣਿਆ।ਸ੍ਰੀਮਤੀ ਗਿੱਲ ਵੱਲੋਂ ਅਕਾਦਮਿਕ ਖੇਤਰ ’ਚ ਵਿਸ਼ੇਸ਼ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕਿੰਡਰਗਾਰਟਨ ਗ੍ਰੈਜੂਏਟ ਸਬੰਧੀ ਸਰਟੀਫਿਕੇਟ ਦਿੱਤੇ ਗਏ।ਵਾਇਸ ਪ੍ਰਿੰਸੀਪਲ ਸ੍ਰੀਮਤੀ ਰੁਪਿੰਦਰ ਕੌਰ ਮਾਹਲ ਨੇ ਆਏ ਹੋਏ ਮਾਪਿਆਂ ਦਾ ਧੰਨਵਾਦ ਕੀਤਾ।ਇਸ ਮੌਕੇ ਸਕੂਲ ਸਟਾਫ਼ ਤੋਂ ਇਲਾਵਾ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …