ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਪੀ.ਜੀ.ਆਰ.ਐਸ ਪੋਰਟਲ ’ਤੇ ਲੋਕਾਂ ਵਲੋਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੀਤੀਆਂ ਜਨਤਕ
ਸ਼ਿਕਾਇਤਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਜਿੰਨਾਂ ਅਧਿਕਾਰੀਆਂ/ਕਰਮਚਾਰੀਆਂ ਵਲੋਂ ਮਿਥੇ ਸਮੇਂ ਅੰਦਰ ਸ਼ਿਕਾਇਤਾਂ ਦਾ ਨਿਪਟਾਰਾ ਨਹੀਂ ਕੀਤਾ ਜਾਵੇਗਾ ਦੇ ਵਿਰੁੱਧ ਅਨੁਸਾਸ਼ਨੀ ਕਾਰਵਾਈ ਕੀਤੀ ਜਾਵੇਗੀ।
ਪੀ.ਜੀ.ਆਰ.ਐਸ ਪੋਰਟਲ ’ਤੇ ਪਈਆਂ ਪੈਡਿੰਗ ਸ਼ਿਕਾਇਤਾਂ ਬਾਰੇ ਸਹਾਇਕ ਕਮਿਸ਼ਨਰ ਵਿਵੇਕ ਮੋਦੀ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਉਨ੍ਹਾਂ ਕਿਹਾ ਕਿ ਲੋਕ ਕਿਸੇ ਵੀ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਨੂੰ ਪੋਰਟਲ ਰਾਹੀਂ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਲਈ connect.punjab.gov.in ਜਾਂ ਕਾਲ ਸੈਂਟਰ ਦੇ ਨੰਬਰ 1100 ਰਾਹੀਂ ਜਾਂ ਸੇਵਾ ਕੇਂਦਰਾਂ ਦੇ ਰਾਹੀਂ ਆਪਣੀ ਸ਼ਿਕਾਇਤ ਦੇ ਸਕਦੇ ਹਨ।ਉਨ੍ਹਾਂ ਦੱਸਿਆ ਕਿ ਇਸ ਪੋਰਟਲ ‘ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਪੰਜਾਬ ਪੱਧਰ ’ਤੇ ਵੀ ਮੋਨੀਟਰਿੰਗ ਕੀਤੀ ਜਾਂਦੀ ਹੈ ਅਤੇ ਜਿਲ੍ਹਾ ਪੱਧਰ ’ਤੇ ਮੁੱਖ ਮੰਤਰੀ ਫੀਲਡ ਅਫਸਰ ਵਲੋਂ ਵੀ ਇਸ ਦੀ ਨਿਗਰਾਨੀ ਕੀਤੀ ਜਾਂਦੀ ਹੈ।ਸ਼ਿਕਾਇਤ ਦਾ ਨਿਪਟਾਰਾ ਹੋਣ ‘ਤੇ ਸਬੰਧਤ ਵਿਅਕਤੀ ਨੂੰ ਐਸ.ਐਮ.ਐਸ ਰਾਹੀਂ ਪੁਛਿਆ ਜਾਂਦਾ ਹੈ ਕਿ ਉਹ ਆਪਣੀ ਸ਼ਿਕਾਇਤ ਦੇ ਨਿਪਟਾਰੇ ਸਬੰਧੀ ਸੰਤੁਸ਼ਟ ਹੈ ਜਾਂ ਨਹੀਂ ਜੇਕਰ ਉਹ ਅਸੰਤੁਸ਼ਟ ਹੈ ਤਾਂ ਸ਼ਿਕਾਇਤ ਨੂੰ ਉਚ ਅਧਿਕਾਰੀਆਂ ਕੋਲ ਭੇਜ ਦਿੱਤਾ ਜਾਂਦਾ ਹੈ।
ਮੋਦੀ ਨੇ ਹਾਜ਼ਰ ਅਧਿਕਾਰੀਆਂ /ਕਰਮਚਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਉਹ ਆਪਣੇ ਵਿਭਾਗ ਨਾਲ ਸਬੰਧਤ ਪਈਆਂ ਸ਼ਿਕਾਇਤਾਂ ਦਾ ਨਿਪਟਾਰਾ ਇੱਕ ਹਫਤੇ ਦੇ ਅੰਦਰ ਅੰਦਰ ਯਕੀਨੀ ਬਣਾਉਣ।
ਮੀਟਿੰਗ ਵਿੱਚ ਜਿਲ੍ਹਾ ਆਈ.ਟੀ ਇੰਚਾਰਜ਼ ਗੁਲਸ਼ਨ ਕੁਮਾਰ, ਮੈਡਮ ਸੁਖਰਾਜ ਕੌਰ, ਤੰਨੂ ਮਹਾਜਨ, ਰਾਜ ਕੁਮਾਰ, ਮਲਕੀਤ ਸਿੰਘ ਤੇ ਕਈ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।
Check Also
ਵਿਰਸਾ ਵਿਹਾਰ ’ਚ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਨਾਟਕ ‘1675’ ਦਾ ਮੰਚਣ
ਅੰਮ੍ਰਿਤਸਰ, 30 ਦਸੰਬਰ ( ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਰਤਸਰ ਵਲੋਂ …
Punjab Post Daily Online Newspaper & Print Media