Wednesday, January 1, 2025

ਸੇਵਾਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ ਦੀ ਸਲਾਨਾ ਇੱਕਤਰਤਾ 6 ਅਪ੍ਰੈਲ ਨੂੰ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰਦੁਆਰਾ ਸਾਹਿਬਾਨ ਦੇ ਸੇਵਾਮੁਕਤ ਹੋ ਚੁੱਕੇ ਕਰਮਚਾਰੀਆਂ ਦੀ ਸੇਵਾਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ ਨੇ ਕਿਹਾ ਕਿ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਕਾਰਜਕਾਰਨੀ ਮੈਂਬਰਾਂ ਦੀ ਚੋਣ ਕਰਨ ਲਈ ਐਸੋਸ਼ੀਏਸ਼ਨ ਦੀ ਇਕੱਤਰਤਾ 6 ਅਪ੍ਰੈਲ ਦਿਨ ਸ਼ਨੀਵਾਰ ਨੂੰ ਦੁਪਹਿਰ 12.00 ਵਜੇ ਭਾਈ ਗੁਰਦਾਸ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਰੱਖੀ ਗਈ ਹੈ।ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਵੱਲੋਂ ਕੁਲਵੰਤ ਸਿੰਘ ਰੰਧਾਵਾ ਸਾਬਕਾ ਸਕੱਤਰ, ਰਮਿੰਦਰਬੀਰ ਸਿੰਘ ਸਾਬਕਾ ਮੈਨੇਜਰ ਸ੍ਰੀ ਦਰਬਾਰ ਸਾਹਿਬ, ਰਾਜ ਸਿੰਘ ਸਾਬਕਾ ਮੈਨੇਜਰ, ਜਸਵੰਤ ਸਿੰਘ (ਬਾਪੂ) ਸੇਵਾਦਾਰ ਨੂੰ ਸਨਮਾਨਿਤ ਕੀਤਾ ਜਾਵੇਗਾ।

Check Also

ਐਸ.ਏ.ਐਸ.ਵੀ.ਐਮ ਦੇ ਬੱਚਿਆਂ ਨੇ ਜੈਪੁਰ ਦੇ ਇਤਿਹਾਸਕ ਕਿਲ੍ਹਿਆਂ ਦਾ ਦੌਰਾ ਕੀਤਾ

ਸੰਗਰੂਰ, 31 ਦਸੰਬਰ (ਜਗਸੀਰ ਲੌਂਗੋਵਾਲ)- ਬੱਚਿਆਂ ਨੂੰ ਭਾਰਤ ਦੇ ਇਤਿਹਾਸ ਤੋਂ ਜਾਣੂ ਕਰਵਾਉਣ ਦੇ ਮਕਸਦ …