ਅੰਮ੍ਰਿਤਸਰ, 4 ਅਪ੍ਰੈਲ (ਜਗਦੀਪ ਸਿੰਘ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨ ਵੱਲੋਂ ਦੀਵਾਨ ਦੇ ਮੈਂਬਰ ਭੁਪਿੰਦਰ ਸਿੰਘ (81) ਦੇ ਅਕਾਲ ਚਲਾਣੇ ‘ਤੇ ਅਫਸੋਸ ਦਾ ਪ੍ਰਗਟਾਵਾ ਕੀਤਾ ਗਿਆ।ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਮੀਤ ਪ੍ਰਧਾਨ ਜਗਜੀਤ ਸਿੰਘ ਅਤੇ ਹੋਰ ਦੀਵਾਨ ਮੈਂਬਰਾਂ ਨੇ ਭੁਪਿੰਦਰ ਸਿੰਘ ਦੇ ਅੰਤਿਮ ਸੰਸਕਾਰ ਸਮੇਂ ਸ਼ਰਧਾ ਦੇ ਫੁੱਲ ਭੇਂਟ ਕੀਤੇ।ਉਨਾਂ ਕਿਹਾ ਕਿ ਤਕਰੀਬਨ 40 ਸਾਲਾਂ ਦੇ ਲੰਬੇ ਅਰਸੇ ਤੋਂ ਜੁੜੇ ਭੁਪਿੰਦਰ ਸਿੰਘ ਦੀਵਾਨ ਪ੍ਰਤੀ ਨਿਭਾਈਆਂ ਵੱਡਮੁਲੀਆਂ ਤੇ ਨਿਸ਼ਕਾਮ ਸੇਵਾਵਾਂ ਲਈ ਹਮੇਸ਼ਾਂ ਯਾਦ ਰੱਖੇ ਜਾਣਗੇ।ਦੀਵਾਨ ਅਹੁਦੇਦਾਰਾਂ ਵੱਲੋਂ ਭੁਪਿੰਦਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਗਈ ਅਤੇ ਉਹਨਾਂ ਦੀ ਆਤਮਿਕ ਸ਼ਾਂਤੀ ਅਤੇ ਪਿੱਛੋਂ ਪਰਿਵਾਰ ਨੂੰ ਅਕਾਲ ਪੁਰਖ ਦਾ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ ਗਈ।
Check Also
ਐਸ.ਏ.ਐਸ.ਵੀ.ਐਮ ਦੇ ਬੱਚਿਆਂ ਨੇ ਜੈਪੁਰ ਦੇ ਇਤਿਹਾਸਕ ਕਿਲ੍ਹਿਆਂ ਦਾ ਦੌਰਾ ਕੀਤਾ
ਸੰਗਰੂਰ, 31 ਦਸੰਬਰ (ਜਗਸੀਰ ਲੌਂਗੋਵਾਲ)- ਬੱਚਿਆਂ ਨੂੰ ਭਾਰਤ ਦੇ ਇਤਿਹਾਸ ਤੋਂ ਜਾਣੂ ਕਰਵਾਉਣ ਦੇ ਮਕਸਦ …