Wednesday, July 3, 2024

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 49ਵੀਂ ਸਾਲਾਨਾ ਕਾਨਵੋਕੇਸ਼ਨ 6 ਅਪ੍ਰੈਲ ਨੂੰ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 6 ਅਪ੍ਰੈਲ ਨੂੰ ਹੋਣ ਵਾਲੀ 49ਵੀਂ ਸਾਲਾਨਾ ਕਾਨਵੋਕੇਸ਼ਨ ਦੀਆਂ ਸਾਰੀਆਂ ਤਿਆਰੀਆਂ ਨੇਪਰੇ ਚੜ੍ਹ ਗਈਆਂ ਹਨ।ਇਕ ਦਿਨ ਪਹਿਲਾਂ 5 ਅਪ੍ਰੈਲ ਨੂੰ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਵਿਖੇ ਕਰਵਾਈ ਜਾ ਰਹੀ ਰਿਹਰਸਲ ਵਿੱਚ ਡਿਗਰੀਆਂ ਅਤੇ ਮੈਡਲ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਹਾਜ਼ਰ ਹੋਣਗੇ।ਪੰਜਾਬ ਦੇ ਮਾਨਯੋਗ ਰਾਜਪਾਲ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਚਾਂਸਲਰ ਸ੍ਰੀ ਬਨਵਾਰੀ ਲਾਲ ਪੁਰੋਹਿਤ ਕਾਨਵੋਕੇਸ਼ਨ ਭਾਸ਼ਣ ਦੇਣਗੇ।ਸਮਾਗਮ ਦੌਰਾਨ ਹੋਣਹਾਰ ਵਿਦਿਆਰਥੀਆਂ ਨੂੰ ਮੈਡਲ ਅਤੇ ਡਿਗਰੀਆਂ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਪ੍ਰਸਿੱਧ ਗੀਤਕਾਰ, ਕਵੀ, ਲੇਖਕ, ਪਟਕਥਾ ਲੇਖਕ, ਫਿਲਮ ਨਿਰਦੇਸ਼ਕ ਅਤੇ ਨਿਰਮਾਤਾ ਵਜੋਂ ਆਪਣੇ ਯੋਗਦਾਨ ਲਈ ਜਾਣੇ ਜਾਂਦੇ ਨਾਮਵਰ ਬਾਲੀਵੁੱਡ ਸ਼ਖਸ਼ੀਅਤ, ਗੁਲਜ਼ਾਰ (ਸੰਪੂਰਨ ਸਿੰਘ ਕਾਲੜਾ) ਨੂੰ ਭਾਸ਼ਾਵਾਂ ਫੈਕਲਟੀ ਵਿੱਚ ਆਨਰਜ਼ ਕਾਜ਼ਾ ਡਾਕਟਰੇਟ ਡਿਗਰੀ ਆਫ ਲਿਟਰੇਰਚਰ ਨਾਲ ਸਨਮਾਨਿਤ ਕੀਤਾ ਜਾਵੇਗਾ।ਪ੍ਰੋ. ਯੋਗੇਸ਼ ਕੇ. ਚਾਵਲਾ ਸਾਬਕਾ ਡਾਇਰੈਕਟਰ ਅਤੇ ਐਮਰੀਟਸ ਪ੍ਰੋਫੈਸਰ, ਅਤੇ ਪੀ.ਜੀ.ਆਈ.ਐਮ.ਈ.ਆਰ ਚੰਡੀਗੜ੍ਹ ਵਿਖੇ ਹੈਪੇਟੋਲੋਜੀ ਵਿਭਾਗ ਦੇ ਸਾਬਕਾ ਪ੍ਰੋਫੈਸਰ ਅਤੇ ਮੁਖੀ ਨੂੰ ਮੈਡੀਕਲ ਸਾਇੰਸਜ਼ ਫੈਕਲਟੀ ਵਿੱਚ ਸਾਇੰਸ ਦੀ ਆਨਰਜ਼ ਕਾਜ਼ਾ ਡਾਕਟਰੇਟ ਡਿਗਰੀ ਨਾਲ ਸਨਮਾਨਿਤ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਯੂਨੀਵਰਸਿਟੀ ਦੀਆਂ ਅਹਿਮ ਪ੍ਰਾਪਤੀਆਂ ਬਾਰੇ ਸੰਖੇਪ ਭਾਸ਼ਣ ਦੇਣਗੇ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …