ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਥੀਏਟਰ ਸਟੱਡੀਜ਼ ਵਿਭਾਗ ਵੱਲੋਂ ਵਿਸ਼ਵ ਰੰਗਮੰਚ ਦਿਵਸ ਮਨਾਇਆ ਗਿਆ।ਇਸ
ਪ੍ਰੋਗਰਾਮ ਵਿੱਚ ‘ਉਸਤਾਦ ਬਿਸਮਿੱਲ੍ਹਾ ਖਾਨ ਯੁਵਾ ਪੁਰਸਕਾਰ-2023’ ਨਾਲ ਨਿਵਾਜ਼ੇ ਗਏ ਕਾਲਜ ਦੇ ਸਾਬਕਾ ਵਿਦਿਆਰਥੀ ਅਤੇ ਰਾਸ਼ਟਰੀ ਪੱਧਰ ਦੇ ਥੀਏਟਰ ਕਲਾਕਾਰ ਵਿਪਨ ਕੁਮਾਰ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ।
ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਵਿਪਨ ਕੁਮਾਰ ਕਾਲਜ ਦਾ ਹੋਣਹਾਰ ਸਾਬਕਾ ਵਿਦਿਆਰਥੀ ਹੈ, ਜਿਸ ਨੂੰ ‘ਉਸਤਾਦ ਬਿਸਮਿੱਲ੍ਹਾ ਖਾਨ ਯੁਵਾ ਪੁਰਸਕਾਰ 2023’ ਨਾਲ ਸਨਮਾਨਿਤ ਕੀਤਾ ਗਿਆ ਹੈ।ਇਹ ਕਾਲਜ ਅਤੇ ਪੰਜਾਬ ਦੇ ਰੰਗਮੰਚ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਇਕ ਪੰਜਾਬੀ ਥੀਏਟਰ ਕਲਾਕਾਰ ਨੇ ਰਾਸ਼ਟਰੀ ਪੱਧਰ ’ਤੇ ਨਾਮਣਾ ਖੱਟਿਆ ਹੈ।ਵਿਪਨ ਕੁਮਾਰ ਨੇ ਥੀਏਟਰ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕਾਲਜ ‘ਚ ਬਿਤਾਏ ਪਲਾਂ ਨੂੰ ਯਾਦ ਕੀਤਾ ਅਤੇ ਵਿਦਿਆਰਥੀਆਂ ਅਦਾਕਾਰੀ ਸਬੰਧੀ ਗੁਰ ਵੀ ਸਾਂਝੇ ਕੀਤੇ।ਡਾ. ਮਹਿਲ ਸਿੰਘ ਨੇ ਕਲਾਕਾਰ ਕੁਮਾਰ ਨੂੰ ਯਾਦਗਾਰ ਵਜੋਂ ਕਾਲਜ ਦੀ ਤਸਵੀਰ ਭੇਂਟ ਕਰਕੇ ਸਨਮਾਨਿਤ ਕੀਤਾ।ਕਾਲਜ ਰਜਿਸਟਰਾਰ ਡਾ. ਦਵਿੰਦਰ ਸਿੰਘ ਨੇ ਸਭ ਦਾ ਧੰਨਵਾਦ ਕੀਤਾ।
ਇਸ ਮੌਕੇ ਪ੍ਰੋ: ਸ਼ਬਨਮ, ਪ੍ਰੋ: ਅਮਿਤਾ ਸ਼ਰਮਾ ਤੋਂ ਇਲਾਵਾ ਕਈ ਵਿਦਿਆਰਥੀ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media