Wednesday, July 3, 2024

ਖ਼ਾਲਸਾ ਕਾਲਜ ਵੂਮੈਨ ਵਿਦਿਆਰਥਣਾਂ ਦਾ ‘ਬੈਸਟ ਕਾਸਟਿਊਮ ਡਿਜ਼ਾਈਨਰ’ ਖਿਤਾਬ ਨਾਲ ਸਨਮਾਨ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੂਮੈਨ ਫੈਸ਼ਨ ਡਿਜ਼ਾਈਨਿੰਗ ਵਿਭਾਗ ਦੀਆਂ ਵਿਦਿਆਰਥਣਾਂ ਨੇ ਨੋਇਡਾ ਫ਼ਿਲਮ ਸਿਟੀ ਵਿਖੇ 360 ਐਡਵਰਟਾਈਜ਼ਿੰਗ ਪ੍ਰੋਡਕਸ਼ਨ ਵੱਲੋਂ ਕਰਵਾਏ ਗਏ ਰਨਵੇ ਸ਼ੋਅ ’ਚ ਹਿੱਸਾ ਲੈਂਦਿਆਂ ‘ਬੈਸਟ ਕਾਸਟਿਊਮ ਡਿਜ਼ਾਈਨਰ’ ਵਜੋਂ ਖਿਤਾਬ ਹਾਸਲ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਜੇਤੂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਵਿਦਿਆਰਥਣਾਂ ਨੇ ਕ੍ਰਮਵਾਰ 3 ਰਾਊਂਡ ਈਵਨਿੰਗ ਵੀਅਰ, ਫੁਲਕਾਰੀ ਦੇ ਨਾਲ ਫ਼ੈਸ਼ਨ ਪਹਿਰਾਵੇ ਅਤੇ ਚਮਕਦਾਰ ਫ਼ੈਸ਼ਨ ਪਹਿਰਾਵੇ ’ਚ ਆਪਣੀ ਰਚਨਾਤਮਿਕਤਾ ਦਾ ਪ੍ਰਦਰਸ਼ਨ ਕੀਤਾ।ਉਨ੍ਹਾਂ ਕਿਹਾ ਕਿ ਇਸ ਸ਼ੋਅ ’ਚ ਕਾਲਜ ਦੇ 44 ਡਿਜ਼ਾਈਨਰਾਂ ਨੇ ਹਿੱਸਾ ਲੈਂਦਿਆਂ ਪੰਜਾਬੀ ਪਰੰਪਰਾ ਨੂੰ ਰਾਸ਼ਟਰੀ ਪੱਧਰ ’ਤੇ ਪੇਸ਼ ਕੀਤਾ।ਉਨ੍ਹਾਂ ਕਿਹਾ ਕਿ ਸੈਲੀਬ੍ਰਿਟੀ ਮਹਿਕ ਚਹਿਲ ਦੁਆਰਾ ਵਿਦਿਆਰਥੀਆਂ ਨੂੰ ‘ਬੈਸਟ ਕਾਸਟਿਊਮ ਡਿਜ਼ਾਈਨਰ’ ਖਿਤਾਬ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਵਿਭਾਗ ਮੁਖੀ ਸ੍ਰੀਮਤੀ ਸ਼ਰੀਨਾ ਮਹਾਜਨ ਅਤੇ ਸਮੁੱਚੇ ਫੈਕਲਟੀ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …