Monday, August 3, 2026

ਜੰਡਿਆਲਾ ਵਿਧਾਨ ਸਭਾ ਹਲਕੇ ‘ਚ ਵੋਟਰ ਜਾਗਰੂਕਤਾ ਸਾਈਕਲ ਰੈਲੀ

ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ) – ਅਗਾਮੀ ਲੋਕ ਸਭਾ ਚੋਣਾਂ-2024 ‘ਚ ਵੋਟ ਪਾਉਣ ਵਾਸਤੇ ਲੋਕਾਂ ਨੁੰ ਉਤਸ਼ਾਹਿਤ ਕਰਨ ਲਈ ਵਧੀਕ ਜਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਸਿਮਰਨਜੀਤ ਕੌਰ ਦੀ ਅਗਵਾਈ ਹੇਠ ਜੰਡਿਆਲਾ ਵਿਧਾਨ ਸਭਾ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਲਾਲ ਉਸਮਾਂ, ਸਰਕਾਰੀ ਹਾਈ ਸਕੂਲ ਕਿਲਾ ਜੀਵਨ ਸਿੰਘ, ਰਾਇਲ ਇੰਸਟੀਚਿਊਟ ਆਫ ਨਰਸਿੰਗ ਧਾਰੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੱਛਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਰਾਗੜ੍ਹ, ਸਰਕਾਰੀ ਆਈ.ਟੀ.ਆਈ (ਇਸਤਰੀਆਂ) ਬੰਡਾਲਾ, ਸ਼ਹੀਦ ਅਜਮੇਰ ਸਿੰਘ ਸ.ਸ.ਸ ਸਕੂਲ ਮੱਲ੍ਹੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੰਡਾਲਾ, ਸਰਕਾਰੀ ਹਾਈ ਸਕੂਲ ਮੱਖਣਵਿੰਡੀ, ਸਰਕਾਰੀ ਹਾਈ ਸਕੂਲ ਬੁੱਟਰ ਧਰਦਿਉ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਸਿੱਕਾ, ਸਰਕਾਰੀ ਐਲੀਮੈਂਟਰੀ/ਹਾਈ ਸਕੂਲ ਦੇਵੀਦਾਸਪੁਰਾ ਵਿਖੇ ਵੋਟਰ ਜਾਗਰੂਕਤਾ ਸਾਈਕਲ ਰੈਲੀਆਂ ਕੱਢੀਆਂ ਗਈਆਂ।ਇਹ ਸਾਈਕਲ ਰੈਲੀਆਂ ਅਲੱਗ-ਅਲੱਗ ਪਿੰਡਾ ਅਤੇ ਕਸਬਿਆਂ ਵਿੱਚੋਂ ਗੁਜਰੀਆਂ।
ਅਸੈਂਬਲੀ ਲੈਵਲ ਸਵੀਪ ਨੋਡਲ ਅਫ਼ਸਰ-ਕਮ-ਉਪ ਜਿਲ੍ਹਾ ਸਿੱਖਿਆ ਅਫ਼ਸਰ (ਐ:ਸਿ) ਸ੍ਰੀਮਤੀ ਇੰਦੂ ਬਾਲਾ ਮੰਗੋਤਰਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਚੋਣ ਕਮਿਸ਼ਨ ਵਲੋਂ ‘ਚੋਣਾਂ ਦਾ ਪਰਵ, ਦੇਸ਼ ਦਾ ਗਰਵ’ ਨੂੰ ਲੋਕ ਸਭਾ ਚੋਣਾਂ-2024 ਦਾ ਸਲੋਗਨ ਬਣਾਇਆ ਗਿਆ ਹੈ।ਵੋਟ ਪੋਲਿੰਗ ਫੀਸਦ ਵਧਾਉਣ ਲਈ ਚੋਣ ਕਮਿਸ਼ਨ ਵਲੋਂ ਇਸ ਵਾਰ ‘ਅਬ ਕੀ ਬਾਰ ਸੱਤਰ ਪਾਰ’ ਦਾ ਨਾਅਰਾ ਵੀ ਦਿੱਤਾ ਗਿਆ ਹੈ।
ੀੲਸ ਮੌਕੇ ਬਲਾਕ ਐਲੀਮੈਂਟਰੀ ਅਫ਼ਸਰ ਜੰਡਿਆਲਾ ਗੁਰੂ ਰਣਜੀਤ ਪ੍ਰੀਤ ਸਿੰਘ, ਪ੍ਰਿੰਸੀਪਲ ਸ਼੍ਰੀਮਤੀ ਲਵਲੀਨ ਕੌਰ ਸ ਹ ਸ (ਕੰ) ਨੰਗਲ ਮਹਿਤਾ, ਪ੍ਰਿੰਸੀਪਲ ਸ਼੍ਰੀਮਤੀ ਟਿੰਕੀ ਸ.ਹ.ਸ ਗੱਗੜਭਾਣਾ, ਪ੍ਰੀਤਮੋਹਨ ਸਿੰਘ (ਕੰ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੋਗਾਵਾਂ ਸਾਧਪੁਰ, ਸ਼੍ਰੀਮਤੀ ਸੁਖਬੀਰ ਕੌਰ ਲੈਕ. ਪੰਜਾਬੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲ ਉਸਮਾਂ, ਸੰਦੀਪ ਸਿਆਲ ਏ.ਸੀ ਸਮਾਰਟ ਸਕੂਲ ਅਤੇ ਸ਼੍ਰੀਮਤੀ ਕੰਵਲਜੀਤ ਕੌਰ ਹਾਜ਼ਰ ਸਨ।

Check Also

DAV Public School Observes Bal Gangadhar Tilak  Martyrdom Day

Amritsar, August 2 (Punjab Post Bureau) – DAV Public School Lawrence Road Amritsar solemnly observed …