Friday, November 22, 2024

ਬੜੂ ਸਾਹਿਬ ਵਿਖੇ ਦੋ ਰੋਜ਼ਾ ਵਿਸਾਖੀ ਸਮਾਗਮ 12 ਅਪ੍ਰੈਲ ਤੋਂ

ਸੰਗਰੂਰ, 5 ਅਪ੍ਰੈਲ (ਜਗਸੀਰ ਲੌਂਗੋਵਾਲ) – ਖਾਲਸਾ ਪੰਥ ਸਾਜਨਾ ਦਿਵਸ ਵਿਸਾਖੀ ਗੁਰਦੁਆਰਾ ਬੜੂ ਸਾਹਿਬ (ਹਿਮਾਚਲ ਪ੍ਰਦੇਸ਼) ਵਿਖੇ 12 ਤੇ 13 ਅਪ੍ਰੈਲ ਨੂੰ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ।ਗੁਰਦੁਆਰਾ ਬੜੂ ਸਾਹਿਬ ਦੇ ਸੇਵਾਦਾਰ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਨੇ ਦੱਸਿਆ ਕਿ 12 ਅਪ੍ਰੈਲ ਨੂੰ ਨਗਰ ਕੀਰਤਨ ਸਜਾਏ ਜਾਣਗੇ ਅਤੇ 13 ਅਪ੍ਰੈਲ ਨੂੰ ਸੰਤ ਮਹਾਂਪੁਰਸ਼ਾਂ ਅਤੇ ਹੋਰਨਾਂ ਜਥੇਬੰਦੀਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਜਾਵੇਗਾ।ਵਿਸਾਖੀ ਵਾਲੇ ਦਿਨ 13 ਅਪ੍ਰੈਲ ਨੂੰ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ ਅਤੇ ਇੰਟਰਨਲ ਯੂਨੀਵਰਸਿਟੀ ਬੜੂ ਸਾਹਿਬ ਦੇ ਖੇਤੀਬਾੜੀ ਕਾਲਜ ਵਲੋਂ ਕਿਸਾਨਾਂ ਨੂੰ ਉਤਮ ਬੀਜ਼ਾਂ ਦੀ ਵਧੀਆ ਪੈਦਾਵਾਰ ਸਬੰਧੀ ਜਾਣਕਾਰੀ ਦੇਣ ਲਈ ਇੱਕ ਕਿਸਾਨ ਮੇਲਾ ਕਰਵਾਇਆ ਜਾਵੇਗਾ।ਇਸ ਦੌਰਾਨ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ ਅਤੇ ਕਿਸਾਨਾਂ ਨੂੰ ਵਧੀਆ ਕਿਸਮ ਦੇ ਬੀਜ਼ ਦਿੱਤੇ ਜਾਣਗੇ।13 ਅਪ੍ਰੈਲ ਨੂੰ ਕਰਵਾਏ ਜਾ ਰਹੇ ਕੁਸ਼ਤੀ ਮੁਕਾਬਲੇ ‘ਚ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਨਾਮੀ ਪਹਿਲਵਾਨ ਭਾਗ ਲੈਣਗੇ।ਵਿਸਾਖੀ ਸਮਾਗਮ ਦੌਰਾਨ ਜਿਥੇ ਭਾਈ ਕੁਲਵੰਤ ਸਿੰਘ ਲੁਧਿਆਣੇ ਵਾਲੇ, ਭਾਈ ਗੁਰਪ੍ਰੀਤ ਸਿੰਘ ਚੰਡੀਗੜ੍ਹ ਵਾਲੇ, ਅਕਾਲ ਅਕੈਡਮੀ ਬੜੂ ਸਾਹਿਬ ਦੇ ਵਿਦਿਆਰਥੀ, ਅਨਾਹਦ ਬਾਣੀ ਤੰਤੀ ਸਾਜ਼ ਜਥਾ ਗੁਰਦੁਆਰਾ ਬੜੂ ਸਾਹਿਬ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰੇਗਾ।ਸਮਾਗਮ ਦੇ ਅਖੀਰ ‘ਚ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਡਾ. ਦਵਿੰਦਰ ਸਿੰਘ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …