ਸੰਗਰੂਰ, 5 ਅਪ੍ਰੈਲ (ਜਗਸੀਰ ਲੌਂਗੋਵਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਵੀਂ ਜਮਾਤ ਦੇ ਐਲਾਨੇ ਨਤੀਜਿਆ ਚ` ਟੈਗੋਰ ਵਿਦਿਆਲਿਆ ਸੀਨੀਅਰ ਸੈਕੰਡਰੀ ਲੌਂਗੋਵਾਲ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਪ੍ਰਿੰਸੀਪਲ ਸ੍ਰੀਮਤੀ ਜਸਵਿੰਦਰ ਕੌਰ ਨੇ ਦੱਸਿਆ ਕਿ ਪੰਜਵੀ ਜਮਾਤ ਦੀ ਪ੍ਰੀਖਿਆ ਦੌਰਾਨ ਟੈਗੋਰ ਵਿਦਿਆਲਿਆ ਦੇ ਵਿਦਿਆਰਥੀਆਂ ਵਿਚੋਂ ਹਰਜੋਤ ਕੌਰ ਪੁੱਤਰੀ ਦਸਵੀਰ ਸਿੰਘ ਨੇ 469/500 (93.8%), ਮਨਵੀਰ ਸਿੰਘ ਪੁੱਤਰ ਗੁਰਚਰਨ ਸਿੰਘ ਨੇ 465/500 (93%), ਪੁਰਤੀ ਰਾਣੀ ਪੁਤਰੀ ਸੁਨੀਲ ਕੁਮਾਰ ਨੇ 448/500 (89.6%), ਸ਼ੋਰਿਆ ਰਿਸ਼ੀ ਪੁੱਤਰ ਜਤਿੰਦਰ ਰਿਸ਼ੀ ਨੇ 445/500 (89%) ਅੰਕ ਪ੍ਰਾਪਤ ਕੀਤੇ।ਪ੍ਰਿੰਸੀਪਲ ਸ੍ਰੀਮਤੀ ਜਸਵਿੰਦਰ ਕੌਰ ਨੇ ਬੱਚਿਆਂ ਨੂੰ ਸ਼ਾਨਦਾਰ ਨਤੀਜਾ ਆਉਣ ‘ਤੇ ਵਧਾਈ ਦਿੱਤੀ।ਮੈਨੇਜਮੈਂਟ ਮੈਂਬਰ ਕੁਲਦੀਪ ਸਿੰਘ ਮੰਡੇਰ, ਗੋਬਿੰਦ ਸਿੰਘ ਗਿੱਲ ਅਤੇ ਜਤਿੰਦਰ ਰਿਸ਼ੀ ਨੇ ਬੱਚਿਆਂ ਅਤੇ ਸਕੂਲ ਦੇ ਸਮੂਹ ਸਟਾਫ ਮੈਬਰਾਂ ਨੂੰ ਵਧਾਈਆਂ ਦਿੱਤੀਆਂ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …