Tuesday, May 21, 2024

ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ਵਿਗਿਆਨਕ ਤਕਨੀਕਾਂ ’ਤੇ ਵਰਕਸ਼ਾਪ

ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਜੀ.ਟੀ ਰੋਡ ਵਿਖੇ ਐਸ.ਪੀ.ਐਸ.ਐਸ ਸਾਫ਼ਟਵੇਅਰ ਅਤੇ ਅੰਕੜਾ ਵਿਗਿਆਨ ਦੀਆਂ ਤਕਨੀਕਾਂ ’ਤੇ ਵਰਕਸ਼ਾਪ ਕਰਵਾਈ।ਕਾਲਜ ਪਿ੍ਰੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਈ ਉਕਤ ਵਰਕਸ਼ਾਪ ’ਚ ਕਾਲਜ ਦੇ ਸਾਬਕਾ ਵਿਦਿਆਰਥੀ ਅਤੇ ਰਾਮਗੜ੍ਹੀਆ ਕਾਲਜ ਆਫ਼ ਐਜ਼ੂਕੇਸ਼ਨ ਫ਼ਗਵਾੜਾ ਤੋਂ ਐਸੋਸੀਏਟ ਪ੍ਰੋਫੈਸਰ ਡਾ. ਯੋਗੇਸ਼ ਸ਼ਰਮਾ ਨੇ ਰਿਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ।
ਡਾ. ਕੁਮਾਰ ਨੇ ਆਏ ਮਹਿਮਾਨ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕਰਨ ਉਪਰੰਤ ਆਪਣੇ ਭਾਸ਼ਣ ’ਚ ਕਿਹਾ ਕਿ ਤੱਤਕਾਲੀ ਸਮੇਂ ’ਚ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਜ਼ਰੂਰਤ ਹੈ ਕਿ ਅਧਿਆਪਕ ਬਣਨ ਜਾ ਰਹੇ ਵਿਦਿਆਰਥੀ ਅਧਿਆਪਕਾਂ ਦੇ ਅੰਦਰ ਤਕਨੀਕੀ ਕੌਸ਼ਲਾਂ ਦਾ ਵਿਕਾਸ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਖੋਜ ਦੇ ਖੇਤਰ ’ਚ ਵਿਦਿਆਰਥੀ ਅੰਕੜਿਆਂ ਦਾ ਵਿਸ਼ਲੇਸ਼ਣ ਕਰਨ ਲਈ ਵੱਖ-ਵੱਖ ਸਾਫ਼ਟਵੇਅਰਾਂ ਦੀ ਵਰਤੋਂ ਕਰਦੇ ਹਨ ਅਤੇ ਉਨ੍ਹਾਂ ਨੂੰ ਅਜਿਹੇ ਹੀ ਸਾਫ਼ਟਵੇਅਰ ਦਾ ਗਿਆਨ ਹੋਣਾ ਜ਼ਰੂਰੀ ਹੈ।ਇਸ ਲਈ ਅਜਿਹੀਆਂ ਵਰਕਸ਼ਾਪਾਂ ਦਾ ਆਯੋਜਨ ਵਿਦਿਆਰਥੀਆਂ ਅੰਦਰ ਲੋੜੀਂਦੇ ਕੌਸ਼ਲਾ ਦਾ ਵਿਕਾਸ ਕਰਨ ’ਚ ਸਹਾਇਕ ਹੋਣਗੀਆਂ।
ਡਾ. ਸ਼ਰਮਾ ਨੇ ਵਿਦਿਆਰਥੀਆਂ ਨੂੰ ਐਸ.ਪੀ.ਐਸ.ਐਸ ਸਾਫ਼ਟਵੇਅਰ ਨੂੰ ਚਲਾਉਣ ਅਤੇ ਅੰਕੜਿਆਂ ਦੇ ਵਿਸ਼ਲੇਸ਼ਣ ਲਈ ਪ੍ਰਯੋਗ ਵਿਧੀ ਬਾਰੇ ਗਿਆਨ ਪ੍ਰਦਾਨ ਕੀਤਾ ਅਤੇ ਵਿਦਿਆਰਥੀਆਂ ਨੇ ਵਿਵਹਾਰਿਕ ਰੂਪ ’ਚ ਸਾਫ਼ਟਵੇਅਰ ਦੀ ਵਰਤੋਂ ਕਰਕੇ ਅੰਕੜਿਆਂ ਦਾ ਵਿਸ਼ਲੇਸ਼ਣ ਕੀਤਾ।ਕਾਲਜ ਦੀ ਐਸੋਸੀਏਟ ਪ੍ਰੋਫੈਸਰ ਡਾ. ਗੁਰਜੀਤ ਕੌਰ ਦੀ ਅਗਵਾਈ ਹੇਠ ਵਰਕਸ਼ਾਪ ਕਰਵਾਈ ਗਈ।ਪ੍ਰਿੰ: ਕੁਮਾਰ ਵੱਲੋਂ ਵਾਇਸ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਤੇ ਡਾ. ਸ਼ਰਮਾ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਡਾ. ਗੁਰਜੀਤ ਕੌਰ, ਡਾ. ਸਤਿੰਦਰ ਢਿੱਲੋਂ, ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

Check Also

ਏਡਿਡ ਸਕੂਲ ਬੰਦ ਕਰਨ ਅਤੇ ਗ੍ਰਾਂਟਾਂ ਵਿੱਚ ਕਟੌਤੀ ਦੀ ਵਿਰੁੱਧ 22 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ `ਚ ਰੋਸ ਮਾਰਚ ਦਾ ਐਲਾਨ

ਅੰਮ੍ਰਿਤਸਰ, 20 ਮਈ (ਖੁਰਮਣੀਆਂ) – ਏਡਿਡ ਸਕੂਲ ਟੀਚਰ ਯੂਨੀਅਨ ਅੰਮ੍ਰਿਤਸਰ ਦੀ ਮੀਟਿੰਗ ਸੈਕੰਡਰੀ ਸਕੂਲ ‘ਚ …