ਅੰਮ੍ਰਿਤਸਰ, 6 ਅਪ੍ਰੈਲ (ਜਗਦੀਪ ਸਿੰਘ) – ਪੰਜਾਬੀ ਤੇ ਗੁਰਮਤਿ ਦੇ ਉਘੇ ਵਿਦਵਾਨ ਪਿ੍ਰੰ. (ਡਾ.) ਇੰਦਰਜੀਤ ਸਿੰਘ ਗੋਗੋਆਣੀ ਪਿ੍ਰੰਸੀਪਲ ਖਾਲਸਾ ਕਾਲਜ
ਸੀਨੀਅਰ ਸੈਕੰਡਰੀ ਸਕੂਲ ਅੱਜ ਉਚੇਚੇ ਤੌਰ ‘ਤੇ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ (ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ) ਛਾਉਣੀ ਬੁੱਢਾ ਦਲ ਵਿਖੇ ਨਤਮਸਤਕ ਹੋਏ।ਇਸ ਉਪਰੰਤ ਉਨ੍ਹਾਂ ਨੇ “ਨਿਹੰਗ ਸਿੰਘ ਸੰਦੇਸ਼” ਮੈਗਜ਼ੀਨ ਦੇ ਦਫ਼ਤਰ ਵਿਖੇ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨਾਲ ਭਖਦੇ ਮਾਮਲਿਆਂ ਸਬੰਧੀ ਵਿਚਾਰ ਚਰਚਾ ਕੀਤੀ।ਗੋਗੋਆਣੀ ਨੇ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੂੰ ਏਥੇ ਗੁਰਮਤਿ ਵਿਦਿਆਲਾ ਖੋਹਲਣ ਦੀ ਅਪੀਲ ਕੀਤੀ ਅਤੇ ਪੰਜਾਬ ਅੰਦਰ ਨਸ਼ਿਆਂ ਨਾਲ ਗਰਕ ਹੋ ਰਹੀ ਜੁਆਨੀ ਦੇ ਭਵਿੱਖ ਬਾਰੇ ਚਿੰਤਾ ਜ਼ਾਹਿਰ ਕੀਤੀ।ਸਕੱਤਰ ਦਿਲਜੀਤ ਸਿੰਘ ਬੇਦੀ ਨੇ ਬੁੱਢਾ ਦਲ ਵੱਲੋਂ ਡਾ. ਗੋਗੋਆਣੀ ਨੂੰ ਯਾਦਗਾਰੀ ਤਸਵੀਰ, ਸਿਰਪਾਓ ਤੇ ਧਾਰਮਿਕ ਪੁਸਤਕਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਬਾਬਾ ਭਗਤ ਸਿੰਘ, ਬਾਬਾ ਅਮਰੀਕ ਸਿੰਘ ਗ੍ਰੰਥੀ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 359ਵਾਂ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਸ੍ਰੀ ਗੁਰੂ ਤੇਗ ਬਹਾਦਰ ਜੀ, ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀ …
Punjab Post Daily Online Newspaper & Print Media