Friday, May 17, 2024

ਪੁਲਿਸ ਲਾਈਨ ਵਿਖੇ ਕਰਵਾਇਆ ਵੋਟਰ ਜਾਗਰੂਕਤਾ ਕੁਇਜ਼ ਮੁਕਾਬਲਾ

ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ) – ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਲੋਕਾਂ ਨੂੰ ਵੋਟਾਂ ਦੀ ਅਹਿਮੀਅਤ ਪ੍ਰਤੀ ਜਾਗਰੂਕ ਕਰਨ ਅਤੇ ਵੋਟਾਂ ਪਾਉਣ ਲਈ ਉਤਸ਼ਾਹਿਤ ਕਰਨ ਲਈ ਪੁਲੀਸ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਇੱਕ ਸਾਂਝਾ ਕੁਇਜ਼ ਮੁਕਾਬਲਾ ਸਥਾਨਕ ਪੁਲਿਸ ਲਾਈਨ ਵਿਖੇ ਕਰਵਾਇਆ ਗਿਆ।ਇਸ ਮੁਕਾਬਲੇ ਵਿੱਚ ਪੁਲਿਸ ਮਹਿਕਮੇ ਦੇ ਅਧਿਕਾਰਿਆਂ ਅਤੇ ਕਰਮਚਾਰੀਆਂ ਨੇ ਭਾਗ ਲਿਆ ਅਤੇ ਚੋਣ ਪ੍ਰਕਿਰਿਆ ਸਬੰਧੀ ਕਈ ਸਵਾਲਾਂ ਦੇ ਜਬਾਬ ਦਿੱਤੇ।ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਦੇ ਸਵੀਪ ਨੋਡਲ ਅਫ਼ਸਰ ਰਾਜ ਕੁਮਾਰ ਨੇ ਕੁਇਜ਼ ਮਾਸਟਰ ਅਤੇ ਪੋ੍ਰਫ਼ੈਸਰ ਕਿਰਨਜੀਤ ਕੌਰ ਨੇ ਮੰਚ ਸੰਚਾਲਨ ਕੀਤਾ।ਆਪਣੇ ਵਿਚਾਰ ਪੇਸ਼ ਕਰਦੇ ਹੋਏ ਸਰੂਪ ਰਾਣੀ ਸਰਕਾਰੀ ਮਹਿਲਾ ਕਾਲਜ਼ ਪ੍ਰਿੰਸੀਪਲ ਡਾ. ਦਲਜੀਤ ਕੌਰ ਨੇ ਕਿਹਾ ਕਿ ਚੋਣਾਂ ਵਿੱਚ ਪੁਲੀਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਅਹਿਮ ਭੂਮਿਕਾ ਰਹਿੰਦੀ ਹੈ।ਉਹਨਾਂ ਕਿਹਾ ਕਿ ਪੁਲੀਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਵੋਟ ਦਾ ਅਧਿਕਾਰ ਪ੍ਰਾਪਤ ਹਰ ਪਰਿਵਾਰਿਕ ਮੈਂਬਰ ਨੂੰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।ਸਾਡਾ ਸਭ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਇਹਨਾਂ ਚੋਣਾਂ ਵਿੱਚ ਵੱਧ ਚੜ੍ਹ ਕੇ ਭਾਗ ਲਈਏ।ਉਹਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਹਰ ਵਰਗ ਦੇ ਵੋਟਰਾਂ ਦੀ ਸਹਾਇਤਾ ਲਈ ਕਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਉਹਨਾਂ ਕਿਹਾ ਕਿ ਦਿਵਿਆਂਗ ਵੋਟਰਾਂ ਲਈ ਸਕਸ਼ਮ ਐਪ ਲਾਂਚ ਕੀਤੀ ਗਈ ਹੈ, ਜਿਸ ‘ਤੇ ਰਜਿਸਟਰੇਸ਼ਨ ਕਰਵਾ ਹਰ ਦਿਵਿਆਂਗ ਵੋਟਰ ਇਸ ਦਾ ਲਾਭ ਲੈ ਸਕਦਾ ਹੈ।ਕੁਇਜ਼ ਮੁਕਾਬਲੇ ਦੇ ਅੰਤ ਵਿੱਚ ਜੇਤੂਆਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ।
ਇਸ ਮੌਕੇ ਪ੍ਰੋਫ਼ੈਸਰ ਦੀਪਿਕਾ ਅਤੇ ਪ੍ਰੋਫ਼ੈਸਰ ਮੰਜ਼ੂ ਕੋਚਰ ਹਾਜ਼ਰ ਸਨ।

Check Also

ਅੰਜ਼ੂ ਸਿੰਗਲਾ ਦੀ ਤੀਸਰੀ ਬਰਸੀ ਮਨਾਈ, ਯਾਦ ਵਿੱਚ ਲਗਾਏ ਰੁੱਖ

ਭੀਖੀ, 16 ਮਈ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓ ਦੀ ਸੰਸਥਾਪਕ ਅੰਜ਼ੂ ਸਿੰਗਲਾ …