Friday, May 17, 2024

ਪੀ.ਏ.ਯੂ ਨੇ ਵਧੇਰੇ ਝਾੜ ਦੇਣ ਵਾਲੀ ਮੂੰਗੀ ਦੀ ਕਿਸਮ-ਐਸ.ਐਮ.ਐਲ 1827 ਦੀ ਕਾਸ਼ਤ ਦੀ ਕੀਤੀ ਸਿਫ਼ਾਰਸ਼

ਸੰਗਰੂਰ, 6 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਦੇ ਐਸੋਸੀਏਟ ਡਾਇਰੈਕਟਰ ਟ੍ਰੇਨਿੰਗ ਡਾ. ਮਨਦੀਪ ਸਿੰਘ ਨੇ ਦੱਸਿਆ ਕਿ ਪੀ.ਏ.ਯੂ ਵਲੋੋਂ ਸੱਠੀ ਮੂੰਗੀ ਦੀ ਕਿਸਮ ਐਸ.ਐਮ.ਐਲ 1827 ਗਰਮ ਰੁੱਤ ਵਿੱਚ ਕਾਸ਼ਤ ਲਈ ਵਿਕਸਿਤ ਕੀਤੀ ਗਈ ਹੈ।ਇਹ ਕਿਸਮ ਤਕਰੀਬਨ 62 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ।ਇਸ ਦੇ ਬੂਟੇ ਖੜਵੇਂ ਤੇ ਦਰਮਿਆਨੇ ਕੱਦ ਦੇ ਹੁੰਦੇ ਹਨ।ਇਸ ਨੂੰ ਫਲੀਆਂ ਗੁੱਛਿਆਂ ਵਿੱਚ ਲੱਗਦੀਆਂ ਹਨ।ਹਰ ਫਲੀ ਵਿੱਚ ਤਕਰੀਬਨ 10 ਦਾਣੇ ਹੁੰਦੇ ਹਨ।ਦਾਣੇ ਹਰੇ ਚਮਕੀਲੇ ਅਤੇ ਦਰਮਿਆਨੇ ਆਕਾਰ ਦੇ ਹੁੰਦੇ ਹਨ ਅਤੇ ਦਾਲ ਸੁਆਦ ਬਣਦੀ ਹੈ।ਇਹ ਕਿਸਮ ਪੀਲੀ ਚਿਤਕਬਰੀ ਦੇ ਰੋਗ ਦਾ ਟਾਕਰਾ ਕਰਨ ਦੀ ਸਮਰੱਥਾ ਰੱਖਦੀ ਹੈ।ਇਸ ਕਿਸਮ ਦਾ ਔਸਤ ਝਾੜ 5 ਕੁਇੰਟਲ ਪ੍ਰਤੀ ਏਕੜ ਹੈ।ਡਾ. ਮਨਦੀਪ ਸਿੰਘ ਨੇ ਦੱਸਿਆ ਕਿ ਐਸ.ਐਮ.ਐਲ 1827 ਦਾ ਬੀਜ਼ ਸੰਗਰੂਰ ਜਿਲ੍ਹੇ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਵਿਖੇ ਉਪਲੱਬਧ ਹੈ।ਵਧੇਰੇ ਜਾਣਕਾਰੀ ਅਤੇ ਬੀਜ਼ ਲੈਣ ਲਈ ਕਿਸਾਨ ਵੀਰ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਖੇਤੀ ਮਾਹਿਰਾਂ ਨਾਲ ਸੰਪਰਕ ਕਰ ਸਕਦੇ ਹਨ।

Check Also

ਅੰਜ਼ੂ ਸਿੰਗਲਾ ਦੀ ਤੀਸਰੀ ਬਰਸੀ ਮਨਾਈ, ਯਾਦ ਵਿੱਚ ਲਗਾਏ ਰੁੱਖ

ਭੀਖੀ, 16 ਮਈ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓ ਦੀ ਸੰਸਥਾਪਕ ਅੰਜ਼ੂ ਸਿੰਗਲਾ …