ਸੰਗਰਰ, 6 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਜਿਲਾ ਪੁਲਿਸ ਮੁਖੀ ਸਰਤਾਜ ਸਿੰਘ ਚਹਿਲ ਸਮੇਤ ਦੌਰਾ ਕਰਕੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਵਲੋਂ ਚੋਣ ਕਮਿਸ਼ਨ ਨੂੰ ਤਜਵੀਜ਼ ਕੀਤੇ ਗਏ ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਅਗੇਤੇ ਤੌਰ ਤੇ ਜਾਇਜ਼ਾ ਲਿਆ।ਜਿਲ੍ਹਾ ਚੋਣ ਅਫਸਰ ਅਤੇ ਐਸ.ਐਸ.ਪੀ ਨੇ ਆਪਣੇ ਦੋਰੇ ਦੌਰਾਨ ਇਹਨਾਂ ਕੇਂਦਰਾਂ ਵਿੱਚ ਸੁਰੱਖਿਆ ਵਿਵੱਸਥਾ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ਬਾਰੇ ਮੌਕੇ ‘ਤੇ ਮੌਜ਼ੂਦ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਅਤੇ ਪੁਲਿਸ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ।
ਜਿਲ੍ਹਾ ਚੋਣ ਅਫਸਰ ਜਤਿੰਦਰ ਜੋਰਵਾਲ ਵਲੋਂ ਕੀਤੇ ਦੌਰੇ ਦੌਰਾਨ ਵਿਧਾਨ ਸਭਾ ਹਲਕਾ 99-ਲਹਿਰਾ ਦੇ ਸਹਾਇਕ ਰਿਟਰਨਿੰਗ ਅਫ਼ਸਰ ਸੂਬਾ ਸਿੰਘ, ਵਿਧਾਨ ਸਭਾ ਹਲਕਾ 100-ਦਿੜਬਾ ਦੇ ਸਹਾਇਕ ਰਿਟਰਨਿੰਗ ਅਫ਼ਸਰ ਰਾਜੇਸ਼ ਸ਼ਰਮਾ, ਵਿਧਾਨ ਸਭਾ ਹਲਕਾ 101-ਸੁਨਾਮ ਦੇ ਸਹਾਇਕ ਰਿਟਰਨਿੰਗ ਅਫ਼ਸਰ ਪਰਮੋਦ ਸਿੰਗਲਾ, ਵਿਧਾਨ ਸਭਾ ਹਲਕਾ 107-ਧੂਰੀ ਦੇ ਰਿਟਰਨਿੰਗ ਅਫ਼ਸਰ ਅਮਿਤ ਗੁਪਤਾ ਅਤੇ ਵਿਧਾਨ ਸਭਾ ਹਲਕਾ 108-ਸੰਗਰੂਰ ਦੇ ਰਿਟਰਨਿੰਗ ਅਫ਼ਸਰ ਚਰਨਜੋਤ ਸਿੰਘ ਵਾਲੀਆ ਸਮੇਤ ਸਬੰਧਤ ਹਲਕਿਆਂ ਦੇ ਸਟਰੌਂਗ ਰੂਮਾਂ ਤੇ ਤਜਵੀਜ਼ ਕੀਤੇ ਗਿਣਤੀ ਕੇਂਦਰਾਂ ਵਿਖੇ ਅਗੇਤੇ ਤੌਰ ‘ਤੇ ਨਿਰੀਖਣ ਕੀਤਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …