ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਏ-ਬੀ.ਐਡ ਸਮੈਸਟਰ 7ਵਾਂ ਦੀ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਪ੍ਰਿੰਸੀਪਲ ਪ੍ਰੋ: (ਡਾ.) ਮਨਦੀਪ ਕੌਰ ਨੇ ਇਮਤਿਹਾਨ ’ਚ ਸ਼ਾਨਦਾਰ ਕਾਰਗੁਜ਼ਾਰੀ ਪੇਸ਼ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਕਿਰਨਜੋਤ ਕੌਰ ਨੇ 81.8% ਅੰਕ ਨਾਲ ’ਵਰਸਿਟੀ ’ਚ ਪਹਿਲਾ, ਹਰਸ਼ਿਤਾ ਨੇ 80.3% ਅੰਕ ਨਾਲ ਦੂਜਾ ਅਤੇ ਆਸਥਾ ਬਜਾਜ ਨੇ 78.5% ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …