Wednesday, September 18, 2024

ਖ਼ਾਲਸਾ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਮੁੱਕੇਬਾਜ਼ੀ ’ਚ ਹਾਸਲ ਕੀਤਾ ਕਾਂਸੇ ਦਾ ਤਮਗਾ

ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੀ ਵਿਦਿਆਰਥਣ ਨੇ ‘ਬਾਕਸਿੰਗ ਯੂਥ ਸਟੇਟ ਲੈਵਲ’ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੇ ਦਾ ਤਮਗਾ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਵਿਦਿਆਰਥਣ ਹਰਲੀਨ ਕੌਰ ਨੇ ਸਮਾਣਾ (ਪਟਿਆਲਾ) ਵਿਖੇ ਉਕਤ ਚੈਂਪੀਅਨਸ਼ਿਪ ’ਚ ਹਿੱਸਾ ਲੈਂਦਿਆਂ ਤੀਜ਼ਾ ਸਥਾਨ ਹਾਸਲ ਕਰਕੇ ਕਾਂਸੇ ਦਾ ਤਗਮਾ ਪ੍ਰਾਪਤ ਕੀਤਾ ਹੈ।ਇਸ ਮੌਕੇ ਪ੍ਰਿੰ. ਗਿੱਲ ਨੇ ਵਿਦਿਆਰਥਣ ਦੀ ਇਸ ਸ਼ਾਨਦਾਰ ਉਪਲੱਬਧੀ ’ਤੇ ਮੁਬਾਰਕਬਾਦ ਦਿੰਦਿਆਂ ਬਾਕਸਿੰਗ ਕੋਚ ਬਲਜਿੰਦਰ ਅਤੇ ਡੀ.ਪੀ.ਈ ਅਤੇ ਬਾਕਸਿੰਗ ਕੋਚ ਗੁਰਪ੍ਰੀਤ ਸਿੰਘ ਵਲੋਂ ਹਰਲੀਨ ਕੌਰ ਨੂੰ ਕਰਵਾਏ ਅਭਿਆਸ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ।ਇਸ ਮੌਕੇ ਨਰਵਿੰਦਰ ਸਿੰਘ ਵੀ ਹਾਜ਼ਰ ਸਨ।

Check Also

ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਨਵ-ਨਿਯੁੱਕਤ ਡੀ.ਸੀ ਸੰਦੀਪ ਰਿਸ਼ੀ ਦਾ ਸਵਾਗਤ

ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ …