ਅੰਮ੍ਰਿਤਸਰ, 6 ਅਪ੍ਰੈਲ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਮੇਨ ਬ੍ਰਾਂਚ ਦੇ ਵਿਹੜੇ ਵਿਚ ਪਿੰਗਲਵਾੜਾ ਪਰਿਵਾਰ ਦੀ ਲੜਕੀ
ਨਿਮਾਂ ਕੌਰ ਦਾ ਆਨੰਦ ਕਾਰਜ਼ ਮਨੀ ਸਿੰਘ ਸਪੁੱਤਰ ਖੜਕ ਸਿੰਘ ਵਾਸੀ ਸਟਾਰ ਸਿਟੀ ਕਾਲੋਨੀ ਟਿੱਬਾ ਰੋਡ ਬਸਤੀ ਜੋਧੇਵਾਲ ਲੁਧਿਆਣਾ ਨਾਲ ਅੱਜ ਗੁਰਦੁਆਰਾ ਸਾਹਿਬ ਮੇਨ ਬ੍ਰਾਂਚ ਪਿੰਗਲਵਾੜਾ ਵਿਖੇ ਹੋਇਆ।ਇਹ ਪਿੰਗਲਵਾੜਾ ਪਰਿਵਾਰ ਵਿੱਚ 70ਵਾਂ ਆਨੰਦ ਕਾਰਜ਼ ਹੈ।
ਸੁਭਾਗ ਜੋੜੀ ਨੂੰ ਪਿੰਗਲਵਾੜਾ ਸੰਸਥਾ ਦੇ ਮੁਖੀ ਡਾ. ਇੰਦਰਜੀਤ ਕੌਰ, ਮੀਤ-ਪ੍ਰਧਾਨ ਡਾ. ਜਗਦੀਪਕ ਸਿੰਘ, ਮੁਖਤਾਰ ਸਿੰਘ ਗੁਰਾਇਆ ਆਨਰੇਰੀ ਸਕੱਤਰ, ਰਾਜਬੀਰ ਸਿੰਘ ਮੈਂਬਰ, ਪਰਮਿੰਦਰਜੀਤ ਸਿੰਘ ਭੱਟੀ ਪ੍ਰਸ਼ਾਸ਼ਕ, ਸਰਦਾਰਨੀ ਸੁਰਿੰਦਰ ਕੌਰ ਭੱਟੀ, ਅਮਰਜੀਤ ਸਿੰਘ ਗਿੱਲ ਪ੍ਰਸ਼ਾਸਕ ਮਾਨਾਂਵਾਲਾ ਬ੍ਰਾਂਚ, ਤਿਲਕ ਰਾਜ ਜਨਰਲ ਮੈਨੇਜਰ, ਗੁਲਸ਼ੰਨ ਰੰਜਨ ਮੈਡੀਕਲ ਸੋਸ਼ਲ ਵਰਕਰ, ਹਰਪਾਲ ਸਿੰਘ ਕੇਅਰ ਟੇਕਰ, ਡਾ. ਸ਼ੈਲਿੰਦਰਜੀਤ ਸਿੰਘ ਸ਼ੈਲੀ, ਮੈਡੀਕਲ ਸਟਾਫ਼, ਹੋਸਟਲ ਇੰਚਾਰਜ ਅਤੇ ਹੋਰ ਸਖਸ਼ੀਅਤਾਂ ਨੇ ਆਸ਼ੀਰਵਾਦ ਦਿੱਤਾ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media