Wednesday, July 3, 2024

ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ ਮਨਾਇਆ

ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਕੀਤਾ।ਅਰਦਾਸ ਭਾਈ ਸਰਵਣ ਸਿੰਘ ਨੇ ਅਤੇ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ।ਉਨ੍ਹਾ ਸੰਗਤ ਨਾਲ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਜੀਵਨ ਇਤਿਹਾਸ ਵਿਚਾਰ ਕਰਦਿਆਂ ਗੁਰੂ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀ ਵਧਾਈ ਦਿੱਤੀ।
ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਕਰਦਿਆਂ ਕਿਹਾ ਕਿ ਕੁਦਰਤੀ ਵਾਤਾਵਰਨ ਨੂੰ ਉਤਸ਼ਾਹਤ ਕਰਨ ਲਈ ਗੁਰੂ ਸਾਹਿਬ ਦਾ ਜੀਵਨ ਪ੍ਰੇਰਣਾ ਸਰੋਤ ਹੈ, ਜਿਸ ਤੋਂ ਸੇਧ ਪ੍ਰਾਪਤ ਕਰਕੇ ਸਾਨੂੰ ਆਪਣੇ ਚੌਗਿਰਦੇ ਅੰਦਰ ਹਰਿਆਵਲ ਪੈਦਾ ਕਰਨ ਲਈ ਯਤਨ ਕਰਨੇ ਚਾਹੀਦੇ ਹਨ।ਇਸ ਮੌਕੇ ਮੈਨੇਜਰ ਜਗਤਾਰ ਸਿੰਘ ਸ਼ਹੂਰਾ, ਮੀਤ ਮੈਨੇਜਰ ਗੁਰਤਿੰਦਰਪਾਲ ਸਿੰਘ ਅਤੇ ਸੰਗਤਾਂ ਮੌਜ਼ੂਦ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …