Thursday, December 12, 2024

ਪਿੰਗਲਵਾੜਾ ਪਰਿਵਾਰ ਦੀ 71ਵੀਂ ਲੜਕੀ ਦਾ ਅਨੰਦ ਕਾਰਜ਼ ਕਰਵਾਇਆ ਗਿਆ

ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਮੇਨ ਬ੍ਰਾਂਚ ਦੇ ਵਿਹੜੇ ਵਿੱਚ ਪਿੰਗਲਵਾੜਾ ਪਰਿਵਾਰ ਦੀ ਲੜਕੀ ਚਾਂਦਨੀ ਦਾ ਆਨੰਦ ਕਾਰਜ਼ ਗੁਰਪ੍ਰੀਤ ਸਿੰਘ ਸਪੁੱਤਰ ਸਵ. ਪਰਮਜੀਤ ਸਿੰਘ ਵਾਸੀ ਹਰਗੋਬਿੰਦ ਨਗਰ ਪੋਸਟ ਆਫ਼ਿਸ ਰੇਰੂ ਜਲੰਧਰ-1 ਨਾਲ ਮੇਨ ਬ੍ਰਾਂਚ ਪਿੰਗਲਵਾੜਾ ਸਥਿਤ ਗੁਰਦੁਆਰਾ ਸਾਹਿਬ ਵਿਖੇ ਹੋਇਆ।ਇਹ ਪਿੰਗਲਵਾੜਾ ਪਰਿਵਾਰ ਵਿੱਚ 71ਵਾਂ ਆਨੰਦ ਕਾਰਜ਼ ਹੈ।ਸੁਭਾਗ ਜੋੜੀ ਨੂੰ ਪਿੰਗਲਵਾੜਾ ਸੰਸਥਾ ਮੁਖੀ ਡਾ. ਇੰਦਰਜੀਤ ਕੌਰ, ਮੀਤ-ਪ੍ਰਧਾਨ ਡਾ. ਜਗਦੀਪਕ ਸਿੰਘ, ਮੁਖਤਾਰ ਸਿੰਘ ਗੁਰਾਇਆ ਆਨਰੇਰੀ ਸਕੱਤਰ, ਰਾਜਬੀਰ ਸਿੰਘ ਮੈਂਬਰ, ਪਰਮਿੰਦਰਜੀਤ ਸਿੰਘ ਭੱਟੀ ਪ੍ਰਸ਼ਾਸ਼ਕ, ਸਰਦਾਰਨੀ ਸੁਰਿੰਦਰ ਕੌਰ ਭੱਟੀ, ਅਮਰਜੀਤ ਸਿੰਘ ਗਿੱਲ ਪ੍ਰਸ਼ਾਸਕ ਮਾਨਾਂਵਾਲਾ ਬ੍ਰਾਂਚ, ਜੈ ਸਿੰਘ ਜੱਸਾ, ਸਹਿ ਪ੍ਰਸ਼ਾਸਕ ਮਾਨਾਂਵਾਲਾ, ਤਿਲਕ ਰਾਜ ਜਨਰਲ ਮੈਨੇਜਰ, ਗੁਲਸ਼ਨ ਰੰਜ਼ਨ ਮੈਡੀਕਲ ਸੋਸ਼ਲ ਵਰਕਰ, ਹਰਪਾਲ ਸਿੰਘ ਕੇਅਰ ਟੇਕਰ, ਡਾ. ਸ਼ੈਲਿੰਦਰਜੀਤ ਸਿੰਘ ਸ਼ੈਲੀ, ਮੈਡੀਕਲ ਸਟਾਫ਼ , ਹੋਸਟਲ ਇੰਚਾਰਜ਼ ਅਤੇ ਹੋਰ ਸਖਸ਼ੀਅਤਾਂ ਨੇ ਆਸ਼ੀਰਵਾਦ ਦਿੱਤਾ।

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …