Monday, July 1, 2024

14ਵੇਂ ਸ੍ਰੀ ਰਾਮ ਨੌਮੀ ਉਤਸਵ ਨੂੰ ਸਮਰਪਿਤ ਸ੍ਰੀ ਰਾਮ ਕਥਾ 11 ਤੋਂ 17 ਅਪ੍ਰੈਲ ਤੱਕ ਹੋਵੇਗੀ

ਸੰਗਰੂਰ, 8 ਅਪ੍ਰੈਲ (ਜਗਸੀਰ ਲੌਂਗੋਵਾਲ)- ਸ੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ. ਚੀਮਾ ਮੰਡੀ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਮਨਾਏ ਜਾ ਰਹੇ 14ਵੇਂ ਸ੍ਰੀ ਰਾਮ ਨੌਮੀ ਉਤਸਵ ਸਬੰਧੀ 11 ਤੋਂ 17 ਅਪ੍ਰੈਲ ਤੱਕ ਸ੍ਰੀ ਦੁਰਗਾ ਸ਼ਕਤੀ ਮੰਦਿਰ ਵਿਖੇ ਸ੍ਰੀ ਰਾਮ ਕਥਾ ਕਰਵਾਈ ਜਾ ਰਹੀ ਹੈ।ਇੰਨ੍ਹਾਂ ਸਮਾਗਮਾਂ ਦੀ ਸ਼ੁਰੂਆਤ 11 ਅਪ੍ਰੈਲ ਨੂੰ ਸ੍ਰੀ ਹਨੂੰਮਾਨ ਮੰਦਿਰ ਤੋਂ ਸ੍ਰੀ ਦੁਰਗਾ ਸ਼ਕਤੀ ਮੰਦਿਰ ਤਕ ਵਿਸ਼ਾਲ ਤੁਲਸੀ ਸ਼ੋਭਾ ਯਾਤਰਾ ਨਾਲ ਹੋਵੇਗੀ।ਇਸ ਦੌਰਾਨ ਗਮਲੇ ‘ਚ ਲੱਗੇ 251 ਤੁਲਸੀ ਦੇ ਪੌਦੇ ਸ਼ੋਭਾ ਯਾਤਰਾ ‘ਚ ਸ਼ਾਮਲ ਕੀਤੇ ਜਾਣਗੇ।ਸ੍ਰੀ ਦੁਰਗਾ ਸ਼ਕਤੀ ਮੰਦਿਰ ਵਿਖੇ ਸ੍ਰੀ ਰਮਾਇਣ ਜੀ ਦੇ ਪਾਠ ਪ੍ਰਕਾਸ਼ ਹੋਣਗੇ ਤੇ ਰੋਜ਼ਾਨਾ ਸ਼ਾਮ ਨੂੰ 3.00 ਵਜੇ ਤੋਂ 6.00 ਵਜੇ ਤਕ ਸ੍ਰੀ ਰਾਮ ਕਥਾ ਹੋਵੇਗੀ।ਪਰਮ ਪੂਜਨੀਕ ਸ੍ਰੀ ਸ਼ਿਵਾਨੀ ਕ੍ਰਿਸ਼ਨ ਸ਼ੁੁਕਲਾ ਤੇ ਸ੍ਰੀ ਰਾਮ ਜੀ ਕ੍ਰਿਸ਼ਨ ਸ਼ੁਕਲਾ (ਸ੍ਰੀ ਕ੍ਰਿਸ਼ਨ ਪ੍ਰੇਮ ਕੁੰਜ ਵੰਸੀਵਟ ਵ੍ਰਿੰਦਾਵਨ ਧਾਮ ਤੋਂ ਪੰਹੁਚ ਕੇ ਸ਼ਰਧਾਲੂਆਂ ਨੂੰ ਸ੍ਰੀ ਰਾਮ ਕਥਾ ਸਰਵਣ ਕਰਵਾਉਣਗੇ।
ਸੰਸਥਾ ਦੇ ਸੇਵਾਦਾਰਾਂ ਨੇ ਦੱਸਿਆ ਕਿ 17 ਅਪ੍ਰੈਲ ਨੂੰ ਸ੍ਰੀ ਰਾਮ ਨੌਮੀ ਵਾਲੇ ਦਿਨ ਸਵੇਰੇ 9.00 ਵਜੇ ਸ੍ਰੀ ਰਮਾਇਣ ਜੀ ਦੇ ਪਾਠ ਦੇ ਭੋਗ ਸਮੇਂ ਕਥਾ ਕੀਰਤਨ ਹੋਵੇਗਾ ਅਤੇ ਭੋਗ ਉਪਰੰਤ ਤੁਲਸੀ ਦੇ ਪੌਦੇ ਵੰਡੇ ਜਾਣਗੇ ਤੇ ਭੰਡਾਰਾ ਅਤੁੱਟ ਵਰਤੇਗਾ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …