Monday, July 1, 2024

ਚੋਣ ਜ਼ਾਬਤਾ ਲੱਗ ਜਾਣ ਕਾਰਨ ਪੁੱਲ ਦਾ ਨਿਰਮਾਣ ਕਾਰਜ ਸ਼ੁਰੂ ਨਹੀਂ ਹੋ ਸਕਿਆ – ਅਮਨ ਅਰੋੜਾ

ਸੰਗਰੂਰ, 8 ਅਪ੍ਰੈਲ (ਜਗਸੀਰ ਲੌਂਗੋਵਾਲ) – ਪਿਛਲੇ ਕੁੱਝ ਮਹੀਨਿਆਂ ‘ਚ ਪਏ ਭਾਰੀ ਮੀਂਹ ਨਾਲ ਆਏ ਹੜ੍ਹਾਂ ਨਾਲ ਨੁਕਸਾਨੇ ਗਏ ਸੰਗਰੂਰ-ਸੁਨਾਮ ਰੋਡ ‘ਤੇ ਪੈਂਦੇ ਸਰਹੰਦ ਚੋਅ ਦੇ ਪੁੱਲ ਦੀ ਖਸਤਾ ਹਾਲਤ ਦੇ ਚੱਲਦਿਆਂ ਉਹਨਾਂ ਸਮੇਤ ਜ਼ਿਲ੍ਹਾ ਪ੍ਰਸ਼ਾਸ਼ਨ ਇਥੋਂ ਲੰਘਦੇ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਗੰਭੀਰ ਹੈ।ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਪੁੱਲ ਦੇ ਨਿਰਮਾਣ ਕਾਰਜਾਂ ਲਈ ਕਰੀਬ 4.80 ਕਰੋੜ ਰੁਪਏ ਮਨਜ਼ੂਰ ਕਰ ਦਿੱਤੇ ਗਏ ਹਨ ਅਤੇ ਟੈਂਡਰ ਵੀ ਅਲਾਟ ਕਰ ਦਿੱਤਾ ਗਿਆ ਹੈ।ਪਰ ਚੋਣ ਜ਼ਾਬਤਾ ਲੱਗ ਜਾਣ ਕਾਰਨ ਪੁੱਲ ਦੇ ਨਿਰਮਾਣ ਦਾ ਕੰਮ ਸ਼ੁਰੂ ਨਹੀਂ ਹੋ ਸਕਿਆ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੁਲ ਦਾ ਕੰਮ ਸ਼ੁਰੂ ਕਰਵਾਉਣ ਦੀ ਮਨਜ਼ੂਰੀ ਚੋਣ ਕਮਿਸ਼ਨ ਕੋਲੋਂ ਮੰਗੀ ਜਾ ਰਹੀ ਹੈ ਅਤੇ ਮਨਜ਼ੂਰੀ ਮਿਲਣ ਤੋਂ ਬਾਅਦ ਪੁਲ ਦੇ ਉਸਾਰੀ ਕਾਰਜ ਅਰੰਭ ਕਰ ਦਿੱਤੇ ਜਾਣਗੇ।ਬੀਤੇ ਦਿਨੀ ਹੋਏ ਹਾਦਸੇ ‘ਤੇ ਅਫਸੋਸ ਪ੍ਰਗਟ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਪੁੱਲ ਦੀ ਖਸਤਾ ਹਾਲਤ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਜੋਂ ਇਸ ਉਪਰੋਂ ਭਾਰੀ ਟ੍ਰੈਫਿਕ ਦੀ ਆਵਾਜਾਈ ‘ਤੇ ਪਾਬੰਦੀ ਲਗਾਈ ਸੀ, ਪ੍ਰੰਤੂ ਵਿਰੋਧੀ ਚੋਣਾਂ ਕਾਰਣ ਇਸ ਮਾਮਲੇ ‘ਤੇੇ ਰਾਜਨੀਤੀ ਕਰ ਰਹੇ ਹਨ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …