ਸੰਗਰੂਰ, 8 ਅਪ੍ਰੈਲ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਦੇ ਵਿਦਿਅਕ ਅਦਾਰੇ ਅਕਾਲ ਅਕੈਡਮੀ ਢੋਟੀਆਂ ਵਲੋਂ ਢੋਟੀਆਂ ਪਿੰਡ ਵਿੱਚ “ਨਸ਼ਾ ਛੱਡੋ” ਮੁਹਿੰਮ
ਤਹਿਤ ਨਸ਼ਾ-ਵਿਰੋਧੀ ਜਾਗਰੂਕ ਰੈਲੀ ਦਾ ਆਯੋਜਨ ਕੀਤਾ ਗਿਆ।ਪ੍ਰਿੰਸੀਪਲ ਸ਼੍ਰੀਮਤੀ ਰਮਨਦੀਪ ਕੌਰ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ ਇਸ ਰੈਲੀ ਵਿੱਚ 100 ਤੋਂ ਵਧੇਰੇ ਵਿਦਿਆਰਥੀਆਂ ਨੇ ਹਿੱਸਾ ਲਿਆ।ਵਿਦਿਆਰਥੀਆਂ ਵਲੋਂ ਨਸ਼ਿਆਂ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।ਹੱਥਾਂ ਵਿੱਚ ਨਸ਼ਿਆ ਖਿਲਾਫ ਲਿਖੇ ਸਲੋਗਨਾਂ ਦੀਆਂ ਤਖਤੀਆਂ ਫੜ ਕੇ ਵਿਦਿਆਰਥੀਆਂ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਪ੍ਰਿੰਸੀਪਲ ਸ਼੍ਰੀਮਤੀ ਰਮਨਦੀਪ ਕੌਰ ਨੇ ਕਿਹਾ ਕਿ ਰੈਲੀ ਦਾ ਮੁੱਖ ਮੰਤਵ ਸੀ ਕਿ ਨਸ਼ਿਆਂ ਵਿਰੁੱਧ ਸੰਦੇਸ਼ ਘਰ-ਘਰ ਪੁੱਜ ਸਕੇ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media