Monday, October 5, 2026

ਨਕੱਈ ਅਤੇ ਸਮਾਓ ਦੀ ਅਗਵਾਈ ‘ਚ ਪਿੰਡ ਅਤਲਾ ਖੁਰਦ ਵਿਖੇ ਕਈ ਪਰਿਵਾਰ ਭਾਜਪਾ ‘ਚ ਸ਼ਾਮਲ

ਭੀਖੀ, 8 ਅਪ੍ਰੈਲ (ਕਮਲ ਜ਼ਿੰਦਲ) – ਸੂਬਾ ਮੀਤ ਪ੍ਰਧਾਨ ਪੰਜਾਬ ਭਾਰਤੀ ਜਨਤਾ ਪਾਰਟੀ ਜਗਦੀਪ ਸਿੰਘ ਨਕੱਈ ਦੀ ਅਗਵਾਈ ‘ਚ ਲਗਭਗ 70 ਪਰਿਵਾਰ ਪਿੰਡ ਅਤਲਾ ਖੁਰਦ ‘ਚ ਬਾਬਾ ਰਾਮ ਸਿੰਘ ਦੇ ਗ੍ਰਹਿ ਵਿਖੇ ਰੱਖੇ ਗਏ ਪ੍ਰੋਗਰਾਮ ਮੌਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਏ।ਜਗਦੀਪ ਸਿੰਘ ਨਕੱਈ ਅਤੇ ਗੁਰਤੇਜ਼ ਸਿੰਘ ਸਮਾਓ ਨੇ ਇਨ੍ਹਾਂ ਦਾ ਭਾਜਪਾ ਵਿੱਚ ਆਉਣ ਤੇ ਭਰਵਾਂ ਸਵਾਗਤ ਕੀਤਾ।ਹਲਕਾ ਮਾਨਸਾ ਦੇ ਇੰਚਾਰਜ ਮਨਦੀਪ ਸਿੰਘ ਮਾਨ ਵੀ ਵਿਸ਼ੇਸ਼ ਤੌਰ ‘ਤੇ ਹਾਜਰ ਰਹੇ।ਗੁਰਤੇਜ਼ ਸਿੰਘ ਸਮਾਓ ਨੂੰ ਕੁੱਝ ਸਮਾਂ ਪਹਿਲਾਂ ਹੀ ਪਾਰਟੀ ਵਲੋਂ ਮੰਡਲ ਢੈਪਈ ਦਾ ਪ੍ਰਧਾਨ ਨਿਯੁੱਕਤ ਕੀਤਾਂ ਗਿਆ ਸੀ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਨੇਕਾਂ ਲੋਕ ਭਾਜਪਾ ਨਾਲ ਜੁੜ ਰਹੇ ਹਨ ਅਤੇ ਇਹ ਕਾਫਲਾ ਲਗਾਤਾਰ ਵੱਡਾ ਹੁੰਦਾ ਜਾ ਰਿਹਾ ਹੈ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …