ਭੀਖੀ, 8 ਅਪ੍ਰੈਲ (ਕਮਲ ਜ਼ਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਭੀਖੀ ਦਾ ਸਾਲਾਨਾ ਸਮਾਗਮ ਧੂਮਧਾਮ ਨਾਲ ਕਰਵਾਇਆ ਗਿਆ।ਇਸ
ਸਾਲਾਨਾ ਸਮਾਗਮ ਵਿਚ ਨਰਸਰੀ ਜਮਾਤ ਤੋਂ ਬਾਰਵੀਂ ਜਮਾਤ ਤਕ ਦੇ ਬੱਚਿਆਂ ਨੇ ਭਾਗ ਲਿਆ।ਸਾਲਾਨਾ ਸਮਾਗਮ ਦਾ ਆਗਾਜ਼ ਮੁੱਖ ਮਹਿਮਾਨ ਵਜੋਂ ਪਹੁੰਚੇ ਸਰਵਹਿੱਤਕਾਰੀ ਸਿੱਖਿਆ ਸੰਮਤੀ ਪੰਜਾਬ (ਹੈਡ-ਕੁਆਟਰ) ਜਲੰਧਰ ਦੇ ਉਪ ਪ੍ਰਧਾਨ ਸੁਭਾਸ਼ ਮਹਾਜਨ ਨੇ ਦੀਪ ਜਗਾ ਕੇ ਕੀਤਾ ਗਿਆ।ਸਕੂਲ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਡਾ: ਗਗਨਦੀਪ ਪਰਾਸ਼ਰ ਨੇ ਸਮਾਗਮ ਵਿੱਚ ਪਹੁੰਚੇ ਹੋਏ ਮੁੱਖ ਮਹਿਮਾਨ, ਸਮੂਹ ਮਾਪਿਆਂ ਅਤੇ ਹੋਰ ਪਤਵੰਤਿਆਂ ਸਵਾਗਤ ਕੀਤਾ।ਸਕੂਲ ਪ੍ਰਿੰਸੀਪਲ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹ ਕੇ ਸਕੂਲ ਦੀਆਂ ਅਕਾਦਮਿਕ, ਸਹਿ ਗਤੀਵਿਧੀਆਂ ਅਤੇ ਖੇਡਾਂ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ।ਰੰਗਾ-ਰੰਗ ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਤੋਂ ਕੀਤੀ ਗਈ।ਮੁੱਖ ਮਹਿਮਾਨ ਨੇ ਪ੍ਰੋਗਰਾਮ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਅਸੀਂ ਇਹ ਚਾਹੁੰਦੇ ਹਾਂ ਅੱਗੇ ਵੀ ਇਹ ਵਿੱਦਿਆ ਮੰਦਰ ਦਿਨ ਦੁੱਗਣੀ ਰਾਤ ਚੌਗੁਣੀ ਤਰੱਕੀ ਕਰੇ।ਪ੍ਰਿੰਸੀਪਲ ਡਾਕਟਰ ਗਗਨਦੀਪ ਪਰਾਸ਼ਰ ਦੀ ਯੋਗ ਅਗਵਾਈ ਅਤੇ ਸਮੁੱਚੀ ਪ੍ਰਬੰਧਕ ਸੰਮਤੀ ਦੇ ਸਹਿਯੋਗ ਸਦਕਾ ਹੀ ਇਹ ਵਿੱਦਿਆ ਮੰਦਰ ਤਰੱਕੀ ਦੀਆਂ ਲੀਹਾਂ ‘ਤੇ ਹੈ।
ਸਕੂਲ ਦੇ ਬੱਚਿਆਂ ਵਲੋਂ ਬੜੇ ਹੀ ਮਨਮੋਹਕ ਢੰਗ ਨਾਲ ਗਿੱਧਾ, ਭੰਗੜਾ, ਸਕਿੱਟ, ਕੋਰੀਓਗਰਾਫ਼ੀ ਅਤੇ ਲੋਕ ਨਾਚ ਆਦਿ ਪੇਸ਼ ਕੀਤੇ ਗਏ।ਸਮਾਗਮ ਦਾ ਆਕਰਸ਼ਣ ਚੰਦਰਯਾਨ-3 ‘ਤੇ ਅਨੋਖੀ ਪੇਸ਼ਕਾਰੀ ਰਹੀ।ਨਰਾਇਣ ਖੋਜ਼ ਪ੍ਰਤਿਭਾ ਪ੍ਰੀਖਿਆ, ਵਿਗਿਆਨ ਅਤੇ ਗਣਿਤ ਮੇਲਾ, ਖੇਡਾਂ ਅਤੇ ਅਕਾਦਮਿਕ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਪੁਰਸਕਾਰ ਅਤੇ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ।ਅੰਤ ਵਿੱਚ ਸਕੂਲ ਪ੍ਰਿੰਸੀਪਲ ਡਾਕਟਰ ਗਗਨਦੀਪ ਪਰਾਸ਼ਰ ਵਲੋਂ ਸਭ ਦਾ ਦਿਲੋਂ ਧੰਨਵਾਦ ਕੀਤਾ ਗਿਆ ।
ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਡਾ. ਯਸ਼ਪਾਲ ਸਿੰਗਲਾ, ਪ੍ਰਧਾਨ ਸਤੀਸ਼ ਕੁਮਾਰ, ਜ਼ਿਲ੍ਹਾ ਪ੍ਰਬੰਧ ਸੰਮਤੀ ਦੇ ਪ੍ਰਧਾਨ ਤੇਜਿੰਦਰਪਾਲ, ਵਾਈਸ ਪ੍ਰਧਾਨ ਪ੍ਰਸ਼ੋਤਮ ਕੁਮਾਰ, ਵਾਈਸ ਪ੍ਰਧਾਨ ਬ੍ਰਿਜ ਲਾਲ, ਪ੍ਰਬੰਧਕ ਅੰਮ੍ਰਿਤ ਲਾਲ, ਮੈਂਬਰ ਮਨੋਜ ਕੁਮਾਰ, ਮੱਖਣ ਲਾਲ, ਅਸ਼ੋਕ ਜੈਨ, ਰਜਿੰਦਰ ਕੁਮਾਰ, ਰਕੇਸ਼ ਕੁਮਾਰ ਵੀ ਹਾਜ਼ਰ ਹੋਏ।
Check Also
ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 359ਵਾਂ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਸ੍ਰੀ ਗੁਰੂ ਤੇਗ ਬਹਾਦਰ ਜੀ, ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀ …
Punjab Post Daily Online Newspaper & Print Media