Monday, July 1, 2024

ਪੁਲਿਸ ਨੇ ਬੈਂਕ ‘ਚ ਹੋਈ ਲੁੱਟ ਦਾ ਮਾਮਲਾ ਸੁਲਝਾਇਆ, 3 ਕਾਬੂ

ਅੰਮ੍ਰਿਤਸਰ, 8 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਦੀਆਂ ਹਦਾਇਤਾਂ ‘ਤੇ ਹਰਪ੍ਰੀਤ ਸਿੰਘ ਮੰਡੇਰ ਡੀ.ਸੀ.ਪੀ ਇਨਵੈਸਟੀਗੇਸ਼ਨ ਅੰਮ੍ਰਿਤਸਰ ਅਤੇ ਨਵਜ਼ੋਤ ਸਿੰਘ ਏ.ਡੀ.ਸੀ.ਪੀ ਸਿਟੀ-1 ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਗੁਰਿੰਦਰਬੀਰ ਸਿੰਘ ਏ.ਸੀ.ਪੀ ਈਸਟ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਇੰਸਪੈਕਟਰ ਸੁਖਬੀਰ ਸਿੰਘ ਥਾਣਾ ਮੁਖੀ ਬੀ-ਡਵੀਜ਼ਨ ਨੇ ਸੀ.ਆਈ.ਏ ਸਟਾਫ ਪੁਲਿਸ ਦੀਆਂ ਤਿੰਨ ਟੀਮਾਂ ਸਮੇਤ ਕਾਰਵਾਈ ਕਰਦਿਆਂ ਨਿੱਜੀ ਬੈਂਕ ਵਿੱਚ ਲੁੱਟ ਕਰਨ ਵਾਲੇ 3 ਮੁਲਜ਼ਮਾਂ ਨੂੰ ਕਾਬੂ ਕਰਨ ‘ਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ।ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਟੀਮਾਂ ਵਲੋਂ ਆਈ.ਸੀ.ਆਈ.ਸੀ.ਆਈ ਬੈਂਕ ਦੇ ਰਿਲੇਸ਼ਨਸ਼ਿਪ ਮੈਨੇਜ਼ਰ ਮਲਿਕ ਸਿੰਘ ਵਲੋਂ ਦਰਜ਼ ਮੁਕੱਦਮੇ ਦੀ ਹਰ ਪਹਿਲੂ ਤੋਂ ਜਾਂਚ ਕਰਨ ‘ਤੇ ਬੈਂਕ ਵਿੱਚ ਕੈਸ਼ੀਅਰ ਦੀ ਸੀਟ ਤੋਂ 12,78,122/- ਰੁਪਏ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ 3 ਮੁਲਜ਼ਮਾਂ, ਸੂਰਜ਼, ਇੰਦਰਜੀਤ ਸਿੰਘ ਉਰਫ ਸਾਜ਼ਨ, ਪ੍ਰਿੰਸ ਉਰਫ਼ ਸ਼ੇਰਾ ਤਿੰਨੋਂ ਵਾਸੀ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਨੂੰ ਕਾਬੂ ਕਰਕੇ ਇਹਨਾਂ ਪਾਸੋਂ 7,70,000/- ਰੁਪਏ, 01 ਪਿਸਟਲ .30 ਬੋਰ ਸਮੇਤ 5 ਰੌਂਦ ਅਤੇ 1 ਡੱਮੀ ਪਿਸਟਲ ਬਰਾਮਦ ਕੀਤਾ ਗਿਆ ਹੈ।ਥਾਣਾ ਬੀ-ਡਵੀਜ਼ਨ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ਼ ਕਰਕੇ ਗ੍ਰਿਫ਼ਤਾਰ ਮੁਲਜ਼ਮਾਂ ਦਾ ਮਾਨਯੋਗ ਅਦਾਲਤ ਵਿੱਚੋਂ ਰਿਮਾਂਡ ਹਾਸਲ ਕਰਕੇ ਬਾਰੀਕੀ ਨਾਲ ਪੁੱਛਗਿਛ ਕਰਕੇ ਬਾਕੀ ਰਹਿੰਦੀ ਰਕਮ ਵੀ ਬਰਾਮਦ ਕੀਤੀ ਜਾਵੇਗੀ।ਉਨਾਂ ਕਿਹਾ ਕਿ ਗ੍ਰਿਫਤਾਰ ਤਿੰਨ ਮੁਲਜ਼ਮਾਂ ਵਿਚੋਂ ਦੋ ਦੇ ਖਿਲਾਫ ਪਹਿਲਾਂ ਵੀ ਵੱਖ-ਵੱਖ ਥਾਣਿਆਂ ‘ਚ ਮਾਮਲੇ ਦਰਜ਼ ਹਨ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …