ਅੰਮ੍ਰਿਤਸਰ, 8 ਅਪ੍ਰੈਲ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਪਾਰਟੀ ਹਾਈਕਮਾਂਡ ਨੂੰ ਅਪੀਲ ਕੀਤੀ ਕਿ ਉਹ ਅੰਮ੍ਰਿਤਸਰ ਪਾਰਲੀਮਾਨੀ ਹਲਕੇ ਦੇ ਲੋਕਾਂ ਦੀ ਇੱਛਾ ਪੂਰੀ ਕਰਦਿਆਂ ਸਾਬਕਾ ਮੰਤਰੀ ਅਨਿਲ ਜੋਸ਼ ਨੂੰ ਇਸ ਸੀਟ ਤੋਂ ਆਉਂਦੀਆਂ ਪਾਰਲੀਮਾਨੀ ਚੋਣਾਂ ਵਾਸਤੇ ਟਿਕਟ ਦੇਵੇ।
ਬਿਕਰਮ ਮਜੀਠੀਆ ਨੇ ਅਨਿਲ ਜੋਸ਼ੀ ਦੇ ਨਾਲ ਅੰਮ੍ਰਿਤਸਰ ਉੱਤਰੀ ਵਿੱਚ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੋਸ਼ੀ ਫਿਰਕੂ ਸਦਭਾਵਨਾ ਦਾ ਪ੍ਰਤੀਕ ਹਨ।ਉਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਵਰ੍ਹਦਿਆਂ ਕਿਹਾ ਕਿ ਮਾਨ ਦਾ ਭਾਜਪਾ ਨਾਲ ਗੁਪਤ ਸਮਝੌਤਾ ਹੈ ਤੇ ਇਸੇ ਕਾਰਨ ਉਹਨਾਂ ਨੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਸ਼਼ੁਭਕਰਨ ਦੀ ਮੌਤ ਅਤੇ ਪ੍ਰੀਤਪਾਲ ਸਿੰਘ ਨੂੰ ਗੰਭੀਰ ਜਖ਼ਮੀ ਕਰਨ ਲਈ ਜਿੰਮੇਵਾਰ ਹਰਿਆਣਾ ਪੁਲਿਸ ਅਧਿਕਾਰੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ।ਅਕਾਲੀ ਆਗੂ ਨੇ ਆਖਿਆ ਕਿ ਉਹ ਲੋਕਾਂ ਕੋਲ ਕਾਂਗਰਸ ਖਿਲਾਫ ਵੋਟਾਂ ਮੰਗਣ ਕਿਸ ਮੂੰਹ ਨਾਲ ਜਾਣਗੇ, ਜਦੋਂ ‘ਆਪ’ ਨੇ ਕੌਮੀ ਪੱਧਰ ’ਤੇ ਕਾਂਗਰਸ ਪਾਰਟੀ ਨਾਲ ਗਠਜੋੜ ਕੀਤਾ ਹੋਇਆ ਹੈ।ਅਨਿਲ ਜੋਸ਼ੀ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਅਕਾਲੀ ਦਲ ਦਾ ਰਿਕਾਰਡ ਹੈ ਕਿ ਉਹ ਪ੍ਰਗਤੀ ਦੇ ਰਾਹ ’ਤੇ ਸਭ ਨੂੰ ਨਾਲ ਲੈ ਕੇ ਚੱਲਦਾ ਹੈ।
ਇਸ ਮੌਕੇ ਸੀਨੀਅਰ ਆਗੂ ਗੁਲਜ਼ਰ ਸਿੰਘ ਰਣੀਕੇ ਅਤੇ ਇਸਤਰੀ ਅਕਾਲੀ ਦਲ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਵੀ ਮੌਜ਼ੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …