Tuesday, May 21, 2024

ਵੋਟਰਾਂ ਨੂੰ ਜਾਗਰੂਕ ਕਰਨ ਲਈ ਕੱਢੀ ਗਈ ਸਾਈਕਲ ਰੈਲੀ

ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ) – ਘਣਸ਼ਾਮ ਥੋਰੀ ਜਿਲ੍ਹਾ ਚੋਣ ਅਫ਼ਸਰ ਅੰਮਿਤਸਰ ਅਤੇ ਨਿਕਾਸ ਕੁਮਾਰ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਇਸ ਸਬੰਧ ਵਿੱਚ ਦਯਾਨੰਦ ਆਈ.ਟੀ.ਆਈ ਅੰਮ੍ਰਿਤਸਰ ਤੋਂ ਸਿਖਿਆਰਥੀਆਂ ਵਲੋਂ ਸਾਇਕਲ ਰੈਲੀ ਕੱਢੀ ਗਈ।
ਰੈਲੀ ਨਿਕਾਸ ਕੁਮਾਰ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅੰਮ੍ਰਿਤਸਰ ਵਲੋਂ ਦਯਾਨੰਦ ਆਈ.ਟੀ.ਆਈ ਅੰਮ੍ਰਿਤਸਰ ਤੋਂ ਝੰਡੀ ਦੇ ਕੇ ਰਵਾਨਾ ਕੀਤੀ।ਉਨ੍ਹਾਂ ਕਿਹਾ ਕਿ ਇਸ ਸਾਈਕਲ ਰੈਲੀ ਦਾ ਮੁੱਖ ਮਕਸਦ ਨੋਜਵਾਨਾਂ ਨੂੰ ਵੋਟਾਂ ਅਤੇ ਵੋਟ ਦੀ ਅਹਿਮੀਅਤ ਬਾਰੇ ਜਾਗਰੂਕ ਕਰਨਾ ਹੈ।ਉਨ੍ਹਾਂ ਕਿਹਾ ਕਿ ਸਵੱਸਥ ਲੋਕਤੰਤਰ ਲਈ ਜ਼ਰੂਰੀ ਹੈ ਕਿ ਹਰੇਕ ਵਿਅਕਤੀ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰੇ।
ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਸਵੀਪ 017 ਅੰਮ੍ਰਿਤਸਰ ਕੇਂਦਰੀ ਨੇ ਦੱਸਿਆ ਕਿ ਇਹ ਸਾਇਕਲ ਰੈਲੀ ਕੱਢਣ ਲਈ ਕੈਪਟਨ ਸੰਜੀਵ ਸ਼ਰਮਾ ਪ੍ਰਿੰਸੀਪਲ ਨੇ ਸਿਖਿਆਰਥੀਆਂ ਨੂੰ ਪੇ੍ਰਰਿਤ ਕੀਤਾ।ਉਨਾਂ ਕਿਹਾ ਕਿ ਹਰੇਕ ਨੋਜਵਾਨ ਨੂੰ ਵੋਟਾਂ ਵਿੱਚ ਵੱਧ ਚੜ ਕੇ ਭਾਗ ਲੈਂਦਿਆਂ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰਨਾ ਚਾਹੀਦਾ ਹੈ।ਰੈਲੀ ਦਾ ਮੁੱਖ ਮੰਤਵ ਲੋਕਾਂ ਨੂੰ ਵੋਟਾਂ ਬਿਨਾਂ ਕਿਸੇ ਲਾਲਚ, ਜਾਤਪਾਤ, ਧਰਮ, ਭੇਤ ਭਾਵ ਅਤੇ ਬਿਨਾਂ ਕਿਸੇ ਦਬਾ ਦੇ ਨਿਰਪੱਖ ਹੋ ਕੇ ਵੋਟ ਦਾ ਇਸਤੇਮਾਲ ਕਰਨ ਬਾਰੇ ਜਾਗਰੂਕ ਕਰਨਾ ਹੈ।ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਸਵੀਪ 017- ਅੰਮ੍ਰਿਤਸਰ ਕੇਂਦਰੀ ਨੇ ਦੱਸਿਆ ਕਿ ਵੱਖ-ਵੱਖ ਸੰਸਥਾਵਾਂ ਦੇ ਨੋਡਲ ਅਫ਼ਸਰਾਂ ਨੇ ਸਵੀਪ ਗਤੀਵਿਧੀਆਂ ਸਬੰਧੀ ਪੋਸਟਰ ਹੱਥ ਵਿੱਚ ਫੜ ਕੇ ਰੈਲੀ ਵਿੱਚ ਭਾਗ ਲੈ ਰਹੇ ਸਿਖਿਆਰਥੀਆਂ ਦਾ ਸਵਾਗਤ ਕੀਤਾ।
ਇਸ ਮੌਕੇ ਨਵਜੋਤ ਸਿੰਘ ਵਿਰਦੀ, ਦਿਨੇਸ਼ ਸੂਰੀ ਸੁਪਰਡੈਂਟ, ਸੁਰਿੰਦਰ ਸਿੰਘ ਸਮੇਤ ਚੋਣ ਦਫਤਰ ਅੰਮ੍ਰਿਤਸਰ ਕੇਂਦਰੀ ਦਾ ਸਟਾਫ਼ ਵੀ ਹਾਜ਼ਰ ਸੀ।

Check Also

ਏਡਿਡ ਸਕੂਲ ਬੰਦ ਕਰਨ ਅਤੇ ਗ੍ਰਾਂਟਾਂ ਵਿੱਚ ਕਟੌਤੀ ਦੀ ਵਿਰੁੱਧ 22 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ `ਚ ਰੋਸ ਮਾਰਚ ਦਾ ਐਲਾਨ

ਅੰਮ੍ਰਿਤਸਰ, 20 ਮਈ (ਖੁਰਮਣੀਆਂ) – ਏਡਿਡ ਸਕੂਲ ਟੀਚਰ ਯੂਨੀਅਨ ਅੰਮ੍ਰਿਤਸਰ ਦੀ ਮੀਟਿੰਗ ਸੈਕੰਡਰੀ ਸਕੂਲ ‘ਚ …